ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਸਿੰਘ ਸਭਾ ਵਲੋਂ 8 ਮਾਰਚ ਨੂੰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਲਾ ਮਹੱਲਾ ਸਜਾਇਆ ਜਾਵੇਗਾ। ਜਾਣਕਾਰੀ ਦਿੰਦੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ ਤੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 8 ਮਾਰਚ ਨੂੰ ਦੁਪਹਿਰ 12 ਵਜੇ ਸੁਰਮਈ ਨਿਸ਼ਾਨ ਸਾਹਿਬ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਰਦਾਸ ਕਰਕੇ ਹੋਲਾ ਮਹੱਲਾ ਆਰੰਭ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ
ਇਹ ਮਹੱਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ, ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ, ਬਾਬਾ ਦੀਪ ਸਿੰਘ ਕਲੋਨੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ, ਸੁਲਤਾਨਵਿੰਡ ਚੌਂਕ, ਘਿਓ ਮੰਡੀ ਚੌਂਕ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਸ਼ੇਰਾਂ ਵਾਲਾ ਗੇਟ, ਧਰਮ ਸਿੰਘ ਮਾਰਕਿਟ, ਮੁੱਖ ਦਫ਼ਤਰ ਸ੍ਰੀ ਗੁਰੂ ਸਿੰਘ ਸਭਾ, ਜਲਿਆਂਵਾਲਾ ਬਾਗ ਦੇ ਬਾਹਰੋਂ ਵਿਰਾਸਤੀ ਮਾਰਗ ਤੋਂ ਹੁੰਦਾ ਹੋਇਆ ਘੰਟਾ ਘਰ ਗੇਟ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪਨ ਹੋਵੇਗਾ। ਮਹੱਲੇ ਸਮੇਂ ਫੁੱਲਾਂ ਅਤੇ ਇਤਰ ਦੀ ਵਰਖਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖ਼ਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ, ਅੱਤਵਾਦੀ ਪੰਨੂ ਨੇ ਮੁੜ ਦਿੱਤੀ ਗਿੱਦੜ-ਭਬਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬੀ. ਓ. ਪੀ. ਭੈਣੀਆਂ ਵਿਖੇ ਪਾਕਿਸਤਾਨੀ ਡਰੋਨ ਦੀ ਹਰਕਤ, ਕਰੋੜਾਂ ਦੀ ਹੈਰੋਇਨ ਬਰਾਮਦ
NEXT STORY