ਅੰਮ੍ਰਿਤਸਰ (ਵੈੱਬ ਡੈਸਕ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ sarkarekhalsa.org ਵੈੱਬਸਾਈਟ ਲਾਂਚ ਕਰ ਦਿੱਤੀ ਗਈ ਹੈ। ਬੀਤੇ ਦਿਨੀਂ ਜਥੇਦਾਰ ਗੜਗੱਜ ਵੱਲੋਂ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਦੌਰਾਨ ਰਾਹਤ ਸੇਵਾਵਾਂ ਨਿਭਾਅ ਰਹੀਆਂ ਵੱਖ-ਵੱਖ ਸਿੱਖ ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਕਲਾਕਾਰਾਂ ਤੇ ਅਦਾਕਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਗਈ ਸੀ। ਇਸ 'ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਸੀ ਕਿ ਸੇਵਾਵਾਂ ਕਰ ਰਹੀਆਂ ਸਮੂਹ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਸੰਗਠਤ ਕਰਨ ਅਤੇ ਨੀਤੀਗਤ ਢੰਗ ਨਾਲ ਸੰਪੂਰਨ ਰਾਹਤ ਤੇ ਮੁੜ ਵਸੇਬੇ ਦੇ ਕਾਰਜ ਕਰਵਾਉਣ ਲਈ sarkarekhalsa.org ਵੈੱਬਸਾਈਟ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਇਸੇ ਦਰਮਿਆਨ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ sarkarekhalsa.org ਵੈੱਬਸਾਈਟ ਤਿਆਰ ਕੀਤੀ ਗਈ ਹੈ। ਜਿਸ ਬਾਰੇ ਉਨ੍ਹਾਂ ਨੇ ਆਈਆਂ ਹੋਈਆਂ ਸਾਰੀਆਂ ਸੰਸਥਾਵਾਂ ਨੂੰ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਸੇਵਾ ਕਰਨ ਵਾਲੀਆਂ ਸਮੂਹ ਸੰਸਥਾਵਾਂ ਇਸ ਵੈੱਬਸਾਈਟ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਰਜਿਸਟਰ ਹੋਣ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਲਈ ਢੁਕਵੀਂ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਵੱਖ-ਵੱਖ ਸੰਸਥਾਵਾਂ ਇਕੱਠੀਆਂ ਹੋ ਕੇ ਕੰਮ ਕਰਨਾ ਚਾਹੁੰਦੀਆਂ ਹਨ, ਉਹ ਵੀ ਆਪਣਾ ਨਾਂ ਇਸ ਵੈੱਬਸਾਈਟ 'ਤੇ ਰਜਿਸਟਰ ਕਰਵਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੈੱਬਸਾਈਟ ਦਾ ਸਮੁੱਚਾ ਪ੍ਰਬੰਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਹੋਵੇਗਾ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
ਉਨ੍ਹਾਂ ਕਿਹਾ ਇਸ ਪੋਰਟਲ ਤੋਂ ਪਤਾ ਲਗੇਗਾ ਕਿਹੜੇ ਪਿੰਡ ਵਿਚ ਕਿਸ ਚੀਜ਼ ਦੀ ਲੋੜ ਹੈ, ਜ਼ਰੂਰਤਮੰਦ ਵਿਅਕਤੀ ਵੈੱਬਸਾਈਟ 'ਚ ਜਾ ਕੇ ਆਪਣੀ ਲੋੜ ਦੱਸ ਸਕਦਾ ਹੈ। ਇਸ ਦੇ ਨਾਲ ਹੀ ਜਿਹੜੀ ਵੀ ਸੰਸਥਾ ਉੱਥੇ ਸੇਵਾ ਕਰਨ ਜਾ ਰਹੀ ਹੈ ਉਹ ਵੀ ਇਸ ਸਾਈਟ 'ਤੇ ਜਾਣਕਾਰੀ ਦੇਵੇਗੀ। ਪੋਰਟਲ ਦੇ ਸਾਰੀ ਜਾਣਕਾਰੀ ਦਿੱਤੀ ਜਾਵੇਗੀ ਕਿ ਕਿਸ ਪਿੰਡ ਸੇਵਾ ਕੀਤੀ ਜਾ ਰਹੀ ਹੈ ਅਤੇ ਕਿਸ ਸੰਸਥਾ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਪੋਰਟਲ ਦੀ ਵਰਤੋਂ ਹਰ ਵਿਅਕਤੀ ਕਰ ਸਕੇਗਾ। ਇਸ ਦਾ ਇਹ ਫਾਇਦਾ ਹੋਵੇਗਾ ਕਿ ਜ਼ਰੂਰਤਮੰਦ ਵਿਅਕਤੀ ਸਿੱਧਾ ਦੱਸ ਸਕੇਗਾ ਅਤੇ ਸੰਸਥਾ ਦਾ ਵੀ ਡੇਟਾ ਮਿਲਦਾ ਰਹੇਗਾ ਕਿ ਕਿਹੜੀ ਸੰਸਥਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਉਨ੍ਹਾਂ ਕਿਹਾ ਇਸ ਕੰਮ ਲਈ ਹਰ ਸੰਸਥਾ ਦੇ ਦੋ-ਦੋ ਵਾਲੰਟੀਅਰ ਲਗਾ ਕੇ ਅਤੇ ਉਹ ਪ੍ਰਭਾਵਿਤ ਜਗ੍ਹਾ ਦਾ ਜਾਇਜ਼ਾ ਲੈਣਗੇ ਕਿੱਥੇ ਜ਼ਰੂਰਤ ਹੈ। ਉਨ੍ਹਾਂ ਵੱਲੋਂ ਹਰ ਚੀਜ਼ ਦੀ ਪੁਸ਼ਟੀ ਕੀਤੀ ਜਾਵੇਗੀ। ਇਸ ਨਾਲ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਵੈੱਬਸਾਈਟ ਦਾ ਸਾਰਾ ਕੰਮ ਆਨਲਾਈਨ ਕੀਤਾ ਜਾਵੇਗਾ ਤਾਂ ਕਿ ਸਾਰਾ ਰਿਕਾਰਡ ਰਹਿ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਵੱਡੀ ਕਾਰਵਾਈ! 39 ਮੁੰਡੇ-ਕੁੜੀਆਂ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY