ਅੰਮ੍ਰਿਤਸਰ - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਲੈ ਕੇ ਸਹਿਯੋਗ ਦੇਣ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਜਥੇਦਾਰ ਸਾਹਿਬ ਨੂੰ ਪੌਣ, ਪਾਣੀ ਤੇ ਧਰਤੀ, ਜਿਸਨੂੰ ਗੁਰੂ ਸਾਹਿਬ ਨੇ ਵੀ ਗੁਰਬਾਣੀ ਵਿੱਚ ਗੁਰੂ, ਪਿਤਾ ਤੇ ਮਾਤਾ ਦੇ ਬਰਾਬਰ ਸਤਿਕਾਰ ਦਿੱਤਾ ਹੈ, ਦੇ ਉਪਦੇਸ਼ ’ਤੇ ਕੌਮ ਨੂੰ ਤੋਰਨ ਲਈ ਸਾਥ ਮੰਗਿਆ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਵਾਤਵਰਨ, ਪਾਣੀ ਤੇ ਧਰਤੀ ਮਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਕੀਤੀ ਜਾ ਰਹੀ ਹੈ ਅਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ। ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ-ਨਾਲ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ। ਇਸ ਦੇ ਬਾਵਜੂਦ ਸਾਨੂੰ ਹੁਣ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਕੁਲਦੀਪ ਧਾਲੀਵਾਲ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਿਰਮੌਰ ਹੈ ਅਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵਿਕਾਰ ਕਰਦੀ ਹੈ। ਇਸ ਲਈ ਅੱਜ ਮੈਂ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਆਇਆ ਹਾਂ ਅਤੇ ਅਪੀਲ ਕਰਦਾ ਹਾਂ ਕਿ ਉਹ ਮਿਲ ਕੇ ਇਸ ਗੰਭੀਰ ਮੁੱਦੇ ’ਤੇ ਸਰਕਾਰ ਦਾ ਸਾਥ ਦੇਣ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਅਹਿਮ ਖ਼ਬਰ : ਕੇਂਦਰ ਸਰਕਾਰ ਕਰੇਗੀ ਮੋਹਾਲੀ ਦੀ 'ਸੈਮੀਕੰਡਕਟਰ ਲੈਬੋਰਟਰੀ' ਦਾ ਆਧੁਨਿਕੀਕਰਣ
NEXT STORY