ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ 'ਚ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ ਨੂੰ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਰੱਦ ਕਰ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਾਜੈਕਟ ਦੇ ਮੂਲ ਸੰਕਲਪ 'ਚ ਵੱਡੀਆਂ ਤਬਦੀਲੀਆਂ ਦੀ ਮੰਗ ਕੀਤੇ ਜਾਣ ਮਗਰੋਂ ਵਿਭਾਗ ਨੇ ਇਸ ਨੂੰ ਠੱਪ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੰਗ ਕੀਤੀ ਸੀ ਕਿ ਹੈਰੀਟੇਜ ਸਟ੍ਰੀਟ 'ਚ ਉਲੀਕੇ ਗਏ ਪ੍ਰਵੇਸ਼ ਦੁਆਰ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਦੀ ਦਲੀਲ ਸੀ ਕਿ ਇਹ ਗੇਟ ਮੁੱਖ ਸੜਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ 'ਚ ਅੜਿੱਕਾ ਬਣੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ ਸਨਸਨੀ
ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਸਫ਼ੈਦ ਸੰਗਮਰਮਰ ਵਿਛਾਉਣ ਦੇ ਵੀ ਖ਼ਿਲਾਫ਼ ਸੀ। ਅਧਿਕਾਰੀ ਚਾਹੁੰਦੇ ਹਨ ਕਿ ਤਖ਼ਤ ਸਾਹਿਬ ਨੂੰ ਜਾਣ ਵਾਲੀ ਸੜਕ ਪਹਿਲਾਂ ਵਾਂਗ ਵਾਹਨਾਂ ਦੀ ਆਵਾਜਾਈ ਦੇ ਯੋਗ ਬਣੀ ਰਹੇ ਅਤੇ ਇਸ ਨੂੰ ਪੈਦਲ ਮਾਰਗ 'ਚ ਨਾ ਬਦਲਿਆ ਜਾਵੇ। ਇਨ੍ਹਾਂ ਸੱਭਿਆਚਾਰਕ ਅਤੇ ਤਕਨੀਕੀ ਇਤਰਾਜ਼ਾਂ ਕਾਰਨ ਸੈਰ-ਸਪਾਟਾ ਵਿਭਾਗ ਨੇ ਫ਼ਿਲਹਾਲ ਇਸ ਅਹਿਮ ਪ੍ਰਾਜੈਕਟ ਨੂੰ ਅੱਗੇ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਸੁਝਾਈਆਂ ਤਬਦੀਲੀਆਂ ਦਾ ਮਤਲਬ ਸੀ ਕਿ ਅਸਲ ਸੰਕਲਪ ਦਾ ਲਗਭਗ 90 ਫ਼ੀਸਦੀ ਹਿੱਸਾ ਬਦਲਣਾ ਪੈਣਾ ਸੀ। ਸੂਤਰਾਂ ਮੁਤਾਬਕ ਕਿਉਂਕਿ ਇਹ ਤਬਦੀਲੀਆਂ ਪ੍ਰਾਜੈਕਟ ਦੇ ਮੂਲ ਸਰੂਪ ਨਾਲ ਪੂਰੀ ਤਰ੍ਹਾਂ ਸਮਝੌਤਾ ਕਰਨ ਵਰਗੀਆਂ ਸਨ, ਇਸ ਲਈ ਵਿਭਾਗ ਨੇ ਪ੍ਰਾਜੈਕਟ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ
NEXT STORY