ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। 1 ਜੂਨ ਨੂੰ ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਹੋਣ ਜਾ ਰਹੀ ਹੈ। ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਾਰੀਆਂ ਪਾਰਟੀਆਂ ਵੱਲੋਂ ਦਿੱਗਜ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਹਲਕੇ ਤੋਂ ਹਮੇਸ਼ਾ ਅਕਾਲੀ ਦਲ ਅਤੇ ਕਾਂਗਰਸ ਹੀ ਚੋਣ ਜਿੱਤਦੀ ਰਹੀ ਹੈ, ਪਰ ਇਸ ਵਾਰ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਨ ਨਾਲ ਮੁਕਾਬਲਾ ਪੰਜਕੋਣਾ ਬਣ ਗਿਆ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੈਇੰਦਰ ਸਿੰਗਲਾ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਚੋਣ ਲੜ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਸੰਗਰੂਰ 'ਚ ਬੋਲੇ CM ਮਾਨ: ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਦੀ ਬਜਾਏ ਦੇਵਾਂਗੇ ਇੰਨੇ ਰੁਪਏ
ਸ੍ਰੀ ਅਨੰਦਪੁਰ ਸਾਹਿਬ ਨੂੰ 2008 ਵੱਖਰਾ ਲੋਕ ਸਭਾ ਹਲਕਾ ਐਲਾਨਿਆ ਗਿਆ ਸੀ। ਇਸ ਪੰਥਕ ਸੀਟ 'ਤੇ ਹੁਣ ਤਕ 3 ਵਾਰ ਲੋਕ ਸਭਾ ਚੋਣਾਂ ਹੋਈਆਂ ਹਨ, ਜਿਨ੍ਹਾਂ ਵਿਚੋਂ 2 ਵਾਰ ਕਾਂਗਰਸ ਤੇ 1 ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। 2009 ਵਿਚ ਪਹਿਲੀ ਵਾਰ ਹੋਈ ਲੋਕ ਸਭਾ ਚੋਣ ਵਿਚ ਇੱਥੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜੇਤੂ ਰਹੇ ਸਨ। ਉਸ ਮਗਰੋਂ 2014 ਵਿਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਸੀ। 2019 ਵਿਚ ਇੱਥੋਂ ਕਾਂਗਰਸ ਦੇ ਮਨੀਸ਼ ਤਿਵਾੜੀ ਸੰਸਦ ਮੈਂਬਰ ਚੁਣੇ ਗਏ ਸਨ।
ਕਾਂਗਰਸ ਵੱਲੋਂ ਹਰ ਵਾਰ ਉਤਾਰੇ ਗਏ ਬਾਹਰੀ ਉਮੀਦਵਾਰ
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਹਰ ਵਾਰ ਬਾਹਰੀ ਉਮੀਦਵਾਰ ਨੂੰ ਹੀ ਟਿਕਟ ਦਿੱਤੀ ਗਈ। ਪਹਿਲਾਂ ਰਵਨੀਤ ਸਿੰਘ ਬਿੱਟੂ ਨੂੰ ਇੱਥੋਂ ਚੋਣ ਲੜਵਾਈ ਗਈ ਤੇ ਉਹ ਜੇਤੂ ਵੀ ਰਹੇ। ਪਰ ਅਗਲੀ ਵਾਰ ਉਹ ਲੁਧਿਆਣੇ ਆ ਗਏ ਅਤੇ ਕਾਂਗਰਸ ਵੱਲੋਂ ਇੱਥੋਂ ਅੰਬਿਕਾ ਸੋਨੀ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਨੂੰ ਹਰਾ ਦਿੱਤਾ। ਅਗਲੀ ਵਾਰ ਇੱਥੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਅਤੇ ਉਹ ਜੇਤੂ ਰਹੇ। ਇਸ ਵਾਰ ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ ਤੇ ਇਸ ਵਾਰ ਵੀ ਬਾਹਰੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਗ ਵਰ੍ਹਾਊ ਗਰਮੀ ਤੋਂ ਰਾਹਤ ਦਵਾਏਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
9 ਵਿਧਾਨ ਸਭਾ ਹਲਕਿਆਂ 'ਚੋਂ 7 'ਚ 'ਆਪ' ਦੇ ਵਿਧਾਇਕ
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ। ਇਨ੍ਹਾਂ ਵਿਚੋਂ 7 ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੇਤੂ ਰਹੇ ਹਨ ਤੇ ਕਈ ਤਾਂ ਪੰਜਾਬ ਸਰਕਾਰ ਵਿਚ ਅਹਿਮ ਜ਼ਿੰਮੇਵਾਰੀਆਂ ਵੀ ਨਿਭਾਅ ਰਹੇ ਹਨ। ਗੜ੍ਹਸ਼ੰਕਰ ਤੋਂ ਵਿਧਾਇਕ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਹਨ। ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਤੇ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਵਿਚ ਮੰਤਰੀ ਹਨ।
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਇਤਿਹਾਸ
ਸਾਲ
|
ਜੇਤੂ ਉਮੀਦਵਾਰ
|
ਪਾਰਟੀ
|
ਵੋਟਾਂ
|
2009 |
ਰਵਨੀਤ ਸਿੰਘ ਬਿੱਟੂ |
ਕਾਂਗਰਸ |
404,836 |
2014 |
ਪ੍ਰੇਮ ਸਿੰਘ ਚੰਦੂਮਾਜਰਾ |
ਸ਼੍ਰੋਮਣੀ ਅਕਾਲੀ ਦਲ |
347,394 |
2019 |
ਮਨੀਸ਼ ਤਿਵਾੜੀ |
ਕਾਂਗਰਸ |
427,955 |
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਸਕੂਟੀ ਖੋਹਣ ਵਾਲੇ ਬਾਈਕ ਸਵਾਰ 2 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਮਾਮਲਾ
NEXT STORY