ਸ੍ਰੀ ਆਨੰਦਪੁਰ ਸਾਹਿਬ (ਰਾਕੇਸ਼ ਰਾਣਾ) : ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਦੇ ਕੋਲ ਬਣੀ ਮਾਰਕਿਟ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਪਲਾਂ 'ਚ ਹੀ ਪੂਰੀ ਦੀ ਪੂਰੀ ਮਾਰਕਿਟ ਸੜ ਕੇ ਸਵਾਹ ਹੋ ਗਈ। ਇਸ ਅੱਗ 'ਚ ਨਾ ਸਿਰਫ 40 ਤੋਂ ਵੱਧ ਦੁਕਾਨਾਂ ਸੜੀਆਂ, ਬਲਕਿ 2 ਟਿੱਪਰ ਤੇ 2 ਗੱਡੀਆਂ ਵੀ ਇਸ ਅੱਗ ਦੀ ਲਪੇਟ 'ਚ ਆ ਗਈਆਂ। ਜਾਣਕਾਰੀ ਮੁਤਾਬਕ ਜਿਸ ਵੇਲੇ ਹਾਦਸਾ ਵਾਪਰਿਆ ਲੋਕ ਸੁੱਤੇ ਪਏ ਸਨ ਤੇ ਅਚਾਨਕ ਇਕ ਦੁਕਾਨ 'ਚ ਰੱਖੇ ਸਿਲੰਡਰ ਦੇ ਫਟਣ ਨਾਲ ਹੋਏ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਜਾਗੇ ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਇਲਾਕੇ 'ਚ ਕੋਈ ਵੀ ਫਾਇਰ ਬ੍ਰਿਗੇਡ ਨਾ ਹੋਣ ਕਰਕੇ ਰੋਪੜ ਤੇ ਨੰਗਲ ਤੋਂ ਫਾਇਰ ਬ੍ਰਿਗੇਡ ਬੁਲਾਈ ਗਈ ਪਰ ਉਸਦੇ ਪਹੁੰਚਣ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਲੋਕਾਂ ਦੀਆਂ ਨਜ਼ਰਾਂ ਦੇ ਸਾਹਮਣੇ ਉਨ੍ਹਾਂ ਦੀਆਂ ਦੁਕਾਨਾਂ ਸੜ ਚੁੱਕੀਆਂ ਸਨ। ਲੋਕਾਂ ਵਲੋਂ ਜਿਥੇ ਪ੍ਰਸ਼ਾਸਨ ਤੋਂ ਫਾਇਰ ਬ੍ਰਿਗੇਡ ਦੀ ਮੰਗ ਕੀਤੀ ਗਈ, ਉਥੇ ਹੀ ਗੁਰਦੁਆਰਾ ਸਾਹਿਬ ਵਲੋਂ ਆਪਣੇ ਤੌਰ 'ਤੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤੇ ਜਾਣ ਦੀ ਗੱਲ ਕਹੀ ਗਈ।
ਦੱਸ ਦੇਈਏ ਕਿ ਇਤਿਹਾਸਕ ਸਥਾਨ ਹੋਣ ਕਰਕੇ ਸ੍ਰੀ ਆਨੰਦਪੁਰ ਸਾਹਿਬ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਆਉਂਦੇ ਹਨ ਪਰ ਇਥੇ ਫਾਇਰ ਬ੍ਰਿਗੇਡ ਦਾ ਕੋਈ ਪ੍ਰਬੰਧ ਨਹੀਂ, ਜਿਸ ਕਾਰਣ ਅੱਗ ਵਰਗੀਆਂ ਘਟਨਾਵਾਂ 'ਚ ਕਾਫੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ।
ਹੇਮਕੁੰਟ ਸਾਹਿਬ ਯਾਤਰਾ 'ਤੇ ਜਾ ਰਹੇ ਕਪੂਰੀ ਦੇ 2 ਨੌਜਵਾਨਾਂ ਦੀ ਮੌਤ
NEXT STORY