ਮੋਰਿੰਡਾ (ਸੱਜਣ ਸੈਣੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿੱਤ ਨਵੇਂ ਐਲਾਨ ਕਰਦੇ ਹੋਏ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਨੇ ਹਰ ਵਰਗ ਦੇ ਮਸਲਿਆਂ ਨੂੰ ਲਗਭਗ ਹੱਲ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੱਖ-ਵੱਖ ਮਹਿਕਮਿਆਂ ਦੇ ਕੱਚੇ ਅਤੇ ਪੱਕੇ ਮੁਲਾਜ਼ਮਾਂ ਦੇ ਵੱਲੋਂ ਲਗਾਤਾਰ ਮੁੱਖ ਮੰਤਰੀ ਦੇ ਹਲਕੇ ਵਿੱਚ ਧਰਨੇ ਦੇ ਕੇ ਮੁੱਖ ਮੰਤਰੀ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਜਾ ਰਹੀ ਹੈ। ਇਸ ਦੇ ਚੱਲਦੇ ਪੰਜਾਬ ਰਾਜ ਅਧਿਆਪਕ ਗਠਜੋੜ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਚ ਇਕ ਵਿਸ਼ਾਲ ਰੋਸ ਝੰਡਾ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਵਿਚ ਝੰਡਾ ਮਾਰਚ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਮੁੱਖ ਮੰਤਰੀ ਦੇ ਸਿਟੀ ਮੋਰਿੰਡਾ ਪਹੁੰਚਿਆ ਅਤੇ ਉਸ ਤੋਂ ਬਾਅਦ ਅਧਿਆਪਕ ਗਠਜੋੜ ਵੱਲੋਂ ਸੜਕ ਜਾਮ ਕਰ ਦਿੱਤੀ ।
ਇਹ ਵੀ ਪੜ੍ਹੋ: ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਇਸ ਧਰਨੇ ਦੌਰਾਨ ਵੱਖ-ਵੱਖ ਮੁਲਾਜ਼ਮਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਭੜਾਸ ਕੱਢਦਿਆਂ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਦੇ ਨਾਲ ਵਾਅਦੇ ਕੀਤੇ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਨੂੰ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ ਅਤੇ ਹਾਲੇ ਤਕ ਕਾਂਗਰਸ ਪਾਰਟੀ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਧਰਨਾਕਾਰੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ, ਜਿਸ ਕਰਕੇ ਮਜਬੂਰਨ ਮੁਲਾਜ਼ਮਾਂ ਨੂੰ ਸੜਕਾਂ 'ਤੇ ਧਰਨੇ ਦੇਣੇ ਪੈ ਰਹੇ ਨੇ।
ਦੇਰ ਸ਼ਾਮ ਤੱਕ ਜਦੋਂ ਅਧਿਆਪਕ ਯੂਨੀਅਨ ਦੇ ਵੱਲੋਂ ਰੋਡ ਨੂੰ ਜਾਮ ਕਰਕੇ ਰੱਖਿਆ ਗਿਆ ਉਸ ਤੋਂ ਬਾਅਦ ਜ਼ਿਲ੍ਹਾ ਪੁਲਸ ਦੇ ਅਧਿਕਾਰੀਆਂ ਦੇ ਵੱਲੋਂ ਯੂਨੀਅਨ ਨੂੰ ਮੁੱਖ ਮੰਤਰੀ ਦਫ਼ਤਰ ਦੇ ਵੱਲੋਂ ਭੇਜੇ ਗਏ ਇਕ ਲਿਖ਼ਤੀ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 16 ਤਰੀਕ ਨੂੰ ਯੂਨੀਅਨ ਦੀ ਮੀਟਿੰਗ ਤੈਅ ਕੀਤੀ ਗਈ ਹੈ। ਜਿਸ ਦੇ ਬਾਅਦ ਯੂਨੀਅਨ ਦੇ ਵੱਲੋਂ ਪੁਲਸ ਦੇ ਅਧਿਕਾਰੀਆਂ ਦੇ ਇਸ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੋਨੂੰ ਸੂਦ ਵਲੋਂ ਰੁਖ ਬਦਲਣ ਕਾਰਣ ਰੱਦ ਹੋਇਆ ਕੇਜਰੀਵਾਲ ਦਾ ਮੋਗਾ ਦੌਰਾ
NEXT STORY