ਸ੍ਰੀ ਚਮਕੌਰ ਸਾਹਿਬ (ਵਰੁਣ)— ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ’ਚ ਤਹਿਸੀਲ ਨੇੜੇ ਇੰਡੀਅਨ ਆਇਲ ਦੇ ਪੈਟਰੋਲ ਪੰਪ ’ਤੇ ਇਕ ਵੱਡਾ ਹਾਦਸਾ ਹੋਣੋ ਟੱਲ ਗਿਆ। ਦਰਅਸਲ ਇੰਡੀਅਨ ਪੈਟਰੋਲ ਪੰਪ ’ਤੇ ਤੇਲ ਪੁਆਉਣ ਆਏ ਇਕ ਵਿਅਕਤੀ ਦੇ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ: ਮਜੀਠੀਆ ਦਾ ਵੱਡਾ ਇਲਜ਼ਾਮ, ਕੈਪਟਨ ਦੀ ਸ਼ਹਿ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ (ਵੀਡੀਓ)

ਉਥੇ ਹੀ ਮੋਟਰਸਾਈਕਲ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਕੈਨ ’ਚ ਡੀਜ਼ਲ ਪੁਆਇਆ ਅਤੇ ਬਾਅਦ ’ਚ ਪੈਟਰੋਲ ਪੰਪ ਵਾਲੇ ਨੂੰ ਉਸ ਨੇ ਮੋਟਰਸਾਈਕਲ ਵਿਚ ਪੈਟਰੋਲ ਪਾਉਣ ਲਈ ਕਿਹਾ। ਜਦੋਂ ਕਰਮਚਾਰੀ ਮੋਟਰਸਾਈਕਲ ’ਚ ਪੈਟਰੋਲ ਪਾ ਰਿਹਾ ਸੀ ਤਾਂ ਅਚਾਨਕ ਹੀ ਮੋਟਰਸਾਈਕਲ ਨੂੰ ਅੱਗ ਲੱਗ ਗਈ। ਮੌਕੇ ’ਤੇ ਅੱਗ ਨੂੰ ਬੁਝਾਉਣ ਦੀ ਬਜਾਏ ਕਰਮਚਾਰੀ ਉਥੋਂ ਭੱਜ ਦਿਸੇ।
ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

ਮੋਟਰਸਾਈਕਲ ਦੇ ਮਾਲਕ ਮੁਤਾਬਕ ਇਥੇ ਬਾਹਰ ਅੱਗ ਬੁਲਾਉਣ ਵਾਲੇ ਸਿਲੰਡਰ ਵੀ ਨਹੀਂ ਰੱਖੇ ਗਏ ਸਨ। ਉਸ ਨੇ ਦੱਸਿਆ ਕਿ ਬਾਅਦ ’ਚ ਅੰਦਰੋਂ ਅੱਗ ਬੁਝਾਉਣ ਵਾਲੇ ਸਿਲੰਡਰ ਲਿਆਂਦੇ, ਜੋਕਿ ਐਕਸਪਾਇਰ ਹੋ ਚੁੱਕੇ ਸਨ। ਮੌਕੇ ’ਤੇ ਹੋਰ ਮੌਜੂਦ ਲੋਕਾਂ ਨੇ ਕਿਹਾ ਕਿ ਘਟਨਾ ਦੇ ਸਮੇਂ ਕਾਫ਼ੀ ਲੋਕ ਮੌਜੂਦ ਸਨ ਪਰ ਕਰਮਚਾਰੀ ਅੱਗ ਬੁਝਾਉਣ ਦੀ ਬਜਾਏ ਬੱਚਦੇ ਨਜ਼ਰ ਆਏ।


ਇਹ ਵੀ ਪੜ੍ਹੋ: ਦਿੱਲੀ ਤੋਂ ਭੱਜ ਕੇ ਜਲੰਧਰ ਪੁੱਜਾ ਪ੍ਰੇਮੀ ਜੋੜਾ, ਕੁੜੀ ਦੇ ਪਰਿਵਾਰ ਨੇ ਪ੍ਰੇਮੀ ਦੀ ਸੜਕ ’ਤੇ ਕੀਤੀ ਛਿੱਤਰ-ਪਰੇਡ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਆਬਕਾਰੀ ਵਿਭਾਗ ਤੇ ਲੁਧਿਆਣਾ ਪੁਲਸ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕੇਟ ਦਾ ਪਰਦਾ ਫਾਸ਼
NEXT STORY