ਤਲਵੰਡੀ ਸਾਬੋ (ਮਨੀਸ਼) : ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਲੋ ਜ਼ਿਲ੍ਹਾ ਬਠਿੰਡਾ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਐਲਾਨੇ ਗਏ ਉਮੀਦਵਾਰ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅਕਾਲੀਆਂ ਆਗੂਆਂ ਨੇ ਅਰਦਾਸ ਕਰਨ ਤੋਂ ਬਾਅਦ ਚੋਣ ਮੁਹਿੰਮ ਦਾ ਆਗਾਜ਼ ਵੀ ਕਰ ਦਿੱਤਾ। ਤਖ਼ਤ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਉਮੀਦਵਾਰਾਂ ਵਿਚ ਹਲਕਾ ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੰਘ ਸਿੱਧੂ, ਹਲਕਾ ਮੌੜ ਤੋ ਜਗਮੀਤ ਸਿੰਘ ਬਰਾੜ, ਹਲਕਾ ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਹਲਕਾ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਸ਼ਾਮਲ ਸਨ। ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਾਰਟੀ ਦੀ ਚੜ੍ਹਦੀ ਕਲਾ ਅਤੇ ਪਾਰਟੀ ਵੱਲੋਂ ਟਿਕਟ ਦਿੱਤੇ ਜਾਣ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਮੀਦਵਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ।
ਇਹ ਵੀ ਪੜ੍ਹੋ : ਸਿਕੰਦਰ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਹਲਕੇ ਤੋਂ ਹੋਣਗੇ ਪਾਰਟੀ ਦੇ ਉਮੀਦਵਾਰ : ਬਾਦਲ
ਉਮੀਦਵਾਰਾਂ ਨਾਲ ਵੱਡੀ ਗਿਣਤੀ ਵਿਚ ਅਕਾਲੀ-ਬਸਪਾ ਵਰਕਰ ਵੀ ਮੌਜੂਦ ਸਨ। ਪਾਰਟੀ ਉਮੀਦਵਾਰਾਂ ਨੇ ਟਿੱਕਟਾ ਦਿੱਤੇ ਜਾਣ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਸੱਚ ਅਤੇ ਸੱਚ ’ਤੇ ਪਹਿਰਾ ਦੇਣ ਵਾਲਿਆਂ ਦੀ ਸਰਕਾਰ ਬਣੇ ਤਾਂ ਜੋ ਪੰਜਾਬ ਨੂੰ ਜੋ ਚੁਣੋਤੀਆਂ ਹਨ ਉਨ੍ਹਾਂ ਦਾ ਹੱਲ ਹੋ ਸਕੇ। ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣੇ ਜੋ ਕੰਮ ਅਧੂਰੇ ਪਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ ਜਿਹੜੇ 2017 ਵਿਚ ਰਹਿ ਗਏ ਸਨ। ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਕਾਂਗਰਸ ਨੇ 5 ਸਾਲਾਂ ਵਿਚ ਕੁੱਝ ਨਹੀਂ ਕੀਤਾ ਅਤੇ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ, ਹੁਣ ਲੋਕਾਂ ਦੀ ਉਮੀਦ ਅਕਾਲੀ-ਬਸਪਾ ਤੋਂ ਹੀ ਹੈ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ 9 ਸਤੰਬਰ ਨੂੰ ਵੱਡਾ ਇਕੱਠ ਕਰਕੇ ਹਲਕੇ ਵਿਚ ਚੋਣ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਲਾਠੀਚਾਰਜ ਤੋਂ ਬਾਅਦ ਸੁਖਬੀਰ ਨੇ 6 ਦਿਨਾਂ ਦੇ ਪ੍ਰੋਗਰਾਮ ਕੀਤੇ ਰੱਦ, ਕਿਸਾਨ ਮੋਰਚੇ ਨੂੰ ਕੀਤੀ ਇਹ ਅਪੀਲ
ਦਿੱਲੀ ਮੋਰਚੇ ਵਿਚ ਕਿਸਾਨਾਂ ਦੀ ਗਿਣਤੀ ਵੱਧਣੀ ਸ਼ੁਰੂ, ਰੋਜ਼ਾਨਾ ਮੋਰਚੇ 'ਚ ਪੁੱਜ ਰਹੇ ਹਜ਼ਾਰਾਂ ਕਿਸਾਨ
NEXT STORY