ਤਰਨਤਾਰਨ (ਵਿਜੇ) : ਲੁਧਿਆਣਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਯਾਤਰਾ 'ਤੇ ਜਾ ਰਹੀ ਸ਼ਰਧਾਲੂਆਂ ਦੀ ਬੱਸ ਤਰਨਤਾਰਨ ਦੇ ਸੈਂਟ ਫਰਾਂਸਿਸ ਸਕੂਲ ਦੇ ਕੋਲ ਡਿਵਾਈਡਰ ਨਾਲ ਟਕਰਾਅ ਕੇ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਬੱਸ ਦਾ ਕੰਡੈਕਟਰ ਮਾਮੂਲੀ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਬਾਕੀ ਸ਼ਰਧਾਲੂ ਦਾ ਵਾਰ-ਵਾਰ ਬਚਾਅ ਹੋ ਗਿਆ।
ਸੂਤਰਾਂ ਮੁਤਾਬਕ ਬੱਸ ਵਿਚ 40 ਤੋਂ 50 ਸ਼ਰਧਾਲੂ ਸਵਾਰ ਸਨ ਅਤੇ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਡਿਵਾਈਡਰ ਵਿਚ ਜਾ ਵੱਜੀ ਅਤੇ ਵੱਡਾ ਹਾਦਸਾ ਹੋਣੋ ਟਲ ਗਿਆ।
ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
NEXT STORY