ਅੰਮ੍ਰਿਤਸਰ (ਵਤਨ, ਦੀਪਕ ਸ਼ਰਮਾ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਅੱਜ ਪੰਥਕ ਰਵਾਇਤਾਂ ਅਨੁਸਾਰ ਸੰਗਤ ਅਰਪਣ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਪੜ੍ਹੋ ਇਹ ਵੀ ਖ਼ਬਰ - ਮੋਗਾ ’ਚ ਵੱਡੀ ਵਾਰਦਾਤ: ਸੜਕ ਕਿਨਾਰੇ ਬੈਠੀ ਕੁੜੀ ਅਗਵਾ, CCTV ’ਚ ਕੈਦ ਹੋਈ ਪੂਰੀ ਘਟਨਾ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਹ ਇਤਿਹਾਸਕ ਅਸਥਾਨ ਸਿੱਖ ਧਰਮ ਵਿਚ ਵੱਡੀ ਮਹੱਤਤਾ ਰੱਖਦਾ ਹੈ। ਮੌਜੂਦਾ ਸਮੇਂ ਇਥੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁਲ੍ਹਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਇਥੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹੈ ਅਤ ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕਰਵਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
ਉਨ੍ਹਾਂ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਰਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਕਾਰਸੇਵਾ ਸਮੇਂ ਸਹਿਯੋਗ ਕਰਨ ਵਾਲੀਆਂ ਅਤੇ ਪੁੱਜੀਆਂ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਇਤਿਹਾਸਕ ਖੂਹ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਆ ਕੇ ਬਿਰਾਜੇ ਸਨ, ਦੀ ਕਾਰਸੇਵਾ ਆਰੰਭ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ
ਯੂਕ੍ਰੇਨ 'ਚ ਫਸੇ ਬਰੇਟਾ ਦੇ 2 ਨੌਜਵਾਨ ਭਾਰਤ ਆਏ, ਤੀਸਰੇ ਦੀ ਮਾਪੇ ਕਰ ਰਹੇ ਉਡੀਕ
NEXT STORY