ਲੁਧਿਆਣਾ (ਪਾਲੀ) - ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਮੈਂਬਰ ਐੱਸ. ਜੀ. ਪੀ. ਸੀ. ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗੀ ਘਟਨਾ ਕਰਾਰ ਦਿੱਤੀ। ਬੈਂਸ ਭਰਾਵਾਂ ਨੇ ਕਿਹਾ ਕਿ ਜੋ ਅੱਜ ਸਿੱਖਾਂ ਦੇ ਸਵੈਮਾਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੀ ਨਗਰੀ ਵਿਖੇ ਇਕ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਜੋ ਕੋਸ਼ਿਸ਼ ਕੀਤੀ ਗਈ, ਉਸ ਨਾਲ ਪੂਰੀ ਦੁਨੀਆ ਵਿਚ ਵਸਦੇ ਨਾਮਲੇਵਾ ਸਿੱਖ ਸੰਗਤਾਂ ’ਚ ਰੋਸ ਪਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਅੰਦਰ ਸਿੱਖ ਗੁਰੂਧਾਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਬੇਅਦਬੀ ਦੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਉਨ੍ਹਾਂ ਦੇ ਹੌਸਲੇ ਵੀ ਬੁਲੰਦ ਹੋਏ ਹਨ ਤਾਂ ਹੀ ਮੁੜ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ। ਜੇਕਰ ਸਮੇਂ ਦੀਆਂ ਸਰਕਾਰਾਂ ਵੱਲੋਂ ਬੇਅਦਬੀ ਦੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਕੋਈ ਭਵਿੱਖ ਵਿਚ ਵੀ ਸਿੱਖਾਂ ਦੇ ਪਵਿੱਤਰ ਅਸਥਾਨਾਂ ’ਤੇ ਇਹੋ ਜਿਹੀਆਂ ਘਟਨਾਵਾਂ ਬਾਰੇ ਸੋਚ ਵੀ ਨਹੀਂ ਸਕਦੇ ਪਰ ਜੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਘਟਨਾ ਦੇ ਦੋਸ਼ੀ ਨੂੰ ਮੌਕੇ ’ਤੇ ਹੀ ਸਿੱਖ ਸੰਗਤਾਂ ਵੱਲੋਂ ਮੌਤ ਦੇ ਘਾਟ ਉਤਾਰਿਆ, ਉਸ ਨਾਲ ਜੋ ਸਿੱਖਾਂ ਦੇ ਹਿਰਦੇ ਇਸ ਘਟਨਾ ਨੂੰ ਲੈ ਕੇ ਵਲੂੰਧਰੇ ਗਏ ਸਨ, ਉਸ ’ਤੇ ਮੱਲ੍ਹਮ ਲਗਾਉਣ ਦਾ ਕੰਮ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ: ਸੂਬੇ ’ਚ ਹਾਈ ਅਲਰਟ ਜਾਰੀ, ਗ੍ਰਹਿ ਮੰਤਰੀ ਨੇ ਮੰਗੀ ਰਿਪੋਰਟ
NEXT STORY