ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ 'ਚ ਬੰਬ ਦੀਆਂ ਧਮਕੀਆਂ ਨੇ ਸੂਬੇ ਦੀ ਸ਼ਾਂਤੀ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਿਲਹਾਲ ਇਕ ਵਿਅਕਤੀ ਨੂੰ ਰਾਊਂਡਅਪ ਕੀਤਾ ਗਿਆ ਹੈ। ਵਿਅਕਤੀ ਦੀ ਪਛਾਣ ਸ਼ੁਭਮ ਦੂਬੇ ਵਜੋਂ ਕੀਤੀ ਹੈ। ਸ਼ੁਭਮ, ਜੋ ਕਿ ਹਰਿਆਣਾ ਦੇ ਫਰੀਦਾਬਾਦ ਦਾ ਰਹਿਣ ਵਾਲਾ ਹੈ, ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਅੱਗੇ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਦੱਸ ਦੇਈਏ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ । ਪੁਲਸ ਵੱਲੋਂ ਹਰ ਪਹਿਲੂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ
NEXT STORY