ਅੰਮ੍ਰਿਤਸਰ (ਸਾਗਰ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਸੰਗਤਾਂ ਦੇ ਰੋਹ ਦਾ ਸ਼ਿਕਾਰ ਹੋ ਕੇ ਜਾਨ ਗੁਆਉਣ ਵਾਲੇ ਅਣਪਛਾਤੇ ਨੌਜਵਾਨ ਦਾ ਪੁਲਸ ਵਲੋਂ ਅੱਜ ਪੋਸਟਮਾਰਟਮ ਕਰਨ ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਖੇ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਦੱਸ ਦੇਈਏ ਕਿ ਹਸਪਤਾਲ ਪ੍ਰਸ਼ਾਸਨ ਵਲੋਂ ਪੋਸਟਮਾਰਟਮ ਲਈ ਪੰਜ ਡਾਕਟਰਾਂ ਦਾ ਵਿਸ਼ੇਸ਼ ਬੋਰਡ ਗਠਿਤ ਕੀਤਾ ਗਿਆ ਹੈ। ਪੋਸਟਮਾਰਟਮ ਦੀ ਬਕਾਇਦਾ ਵੀਡੀਓਗ੍ਰਾਫੀ ਵੀ ਕੀਤੀ ਗਈ। ਇਸ ਮਾਮਲੇ ਦੀ ਜਾਂਚ ਕਰਨ ਲਈ ਮ੍ਰਿਤਕ ਮੁਲਜ਼ਮ ਦੀ ਪੋਸਟਮਾਰਟਮ ਰਿਪੋਰਟ ਖਰੜ ਤੋਂ ਇਲਾਵਾ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਵੀ ਭੇਜੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

ਦੱਸ ਦੇਈਏ ਕਿ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਬਾਹਰ ਲਿਆਂਦਾ ਗਿਆ ਤਾਂ ਗੁੱਸੇ ’ਚ ਆਈ ਬੇਕਾਬੂ ਸੰਗਤ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ




ਰਾਜੌਰੀ ਦੇ ਸੁੰਦਰਬਨੀ ਸੈਕਟਰ ਦੇ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ 636ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY