ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਦੇਰ ਰਾਤ ਇੱਕ ਹੋਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਦੱਸ ਦੇਈਏ ਕੱਲ੍ਹ ਤੋਂ ਲੈ ਕੇ ਹੁਣ ਤੱਕ 3 ਧਮਕੀਆਂ ਮਿਲ ਚੁੱਕਿਆ ਹਨ ਅਤੇ ਇਹ 8ਵੀਂ ਵਾਰ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਲਚਲ ਮਚ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਐਸਜੀਪੀਸੀ ਨੇ ਤੁਰੰਤ ਹੀ ਇਸ ਈ-ਮੇਲ ਦੀ ਜਾਣਕਾਰੀ ਸੁਰੱਖਿਆ ਏਜੰਸੀਆਂ ਨੂੰ ਦਿੱਤੀ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਾਰ-ਵਾਰ ਆ ਰਹੀਆਂ ਇਨ੍ਹਾਂ ਧਮਕੀਆਂ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਨੇ ਈ-ਮੇਲ ਭੇਜਣ ਵਾਲੇ ਦੀ ਪਛਾਣ ਲਈ ਟੈਕਨੀਕਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਪੂਰੇ ਸੂਬੇ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੁਲਸ ਨੇ ਫਰੀਦਾਬਾਦ ਤੋਂ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਹਿਰਾਸਤ 'ਚ ਲੈਣ ਦਾ ਦਾਅਵਾ ਕੀਤਾ ਹੈ।ਪੁਲਸ ਵੱਲੋਂ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 18 ਜੁਲਾਈ ਦੌਰਾਨ ਧਮਕੀ ਭਰੀਆਂ ਈ-ਮੇਲ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਸਮੱਗਲਿੰਗ ਦੇ ਵੱਡੇ 'ਜਰਨੈਲਾਂ' ਨਾਲ ਕੋਈ ਰਹਿਮ ਨਹੀਂ : ਮੁੱਖ ਮੰਤਰੀ ਭਗਵੰਤ ਮਾਨ
NEXT STORY