ਅੰਮ੍ਰਿਤਸਰ (ਸੁਮਿਤ) - ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੇੜੇ ਸਥਿਤ ਇਕ ਹੋਟਲ ਵਿੱਚ ਬੀਤੇ ਦਿਨ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਜਸਪ੍ਰੀਤ ਸਿੰਘ (25 ਸਾਲ) ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ। ਉਕਤ ਨੌਜਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆਇਆ ਸੀ ਅਤੇ ਉਸ ਨੇ ਆਰਾਮ ਕਰਨ ਲਈ ਹੋਟਲ ’ਚ ਕਮਰਾ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ - ਪਤਨੀ ਤੇ ਮਤਰੇਈ ਮਾਂ ਤੋਂ ਤੰਗ ਵਿਅਕਤੀ ਨੇ ਆਪਣੀਆਂ 2 ਧੀਆਂ ਨੂੰ ਦਿੱਤੀ ਦਰਦਨਾਕ ਮੌਤ, ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਜਸਪ੍ਰੀਤ ਦੇ ਪਰਿਵਾਰ ਨੇ ਜਦੋਂ ਉਸ ਨੂੰ ਸਵੇਰੇ ਫੋਨ ਕੀਤਾ ਤਾਂ ਉਸ ਨੇ ਉਨ੍ਹਾਂ ਦੇ ਫੋਨ ਦਾ ਜਵਾਬ ਨਹੀਂ ਦਿੱਤਾ, ਜਿਸ ਕਾਰਨ ਉਸ ਦੇ ਪਰਿਵਾਰ ਵਾਲੇ ਪ੍ਰੇਸ਼ਾਨ ਹੋ ਗਏ। ਨੌਜਵਾਨ ਦੇ ਪਰਿਵਾਰ ਵਾਲੇ ਤੁਰੰਤ ਅੰਮ੍ਰਿਤਸਰ ਦੇ ਉਸ ਹੋਟਲ ’ਚ ਪਹੁੰਚ ਗਏ, ਜਿਥੇ ਉਸ ਨੇ ਕਮਰਾ ਲਿਆ ਸੀ। ਹੋਟਲ ਵਾਲਿਆਂ ਜਦੋਂ ਉਨ੍ਹਾਂ ਨੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਜਸਪ੍ਰੀਤ ਸਵੇਰ ਦਾ ਕਮਰੇ ਵਿਚੋਂ ਬਾਹਰ ਨਹੀਂ ਨਿਕਲਿਆ। ਉਨ੍ਹਾਂ ਨੇ ਜਦੋਂ ਹੋਟਲ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਵੇਖਿਆ ਤਾਂ ਜਸਪ੍ਰੀਤ ਦੀ ਲਾਸ਼ ਕਮਰੇ ਵਿੱਚ ਪਈ ਹੋਈ ਸੀ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਥਾਣਾ ਬੀ ਡਵੀਜ਼ਨ ਦੇ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ ਕਿ ਉਸ ਦੀ ਮੌਤ ਕਿਵੇਂ ਹੋਈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਦ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ)
6 ਮਹੀਨਿਆਂ ਦੇ ਜੁੜਵਾਂ ਬੱਚਿਆਂ ਦੀ ਮਾਂ ਨੇ ਨਿਗਲੀ ਗ਼ਲਤ ਦਵਾਈ, ਹੋਈ ਮੌਤ
NEXT STORY