ਬੱਸੀ ਪਠਾਣਾਂ (ਰਾਜਕਮਲ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਸੰਗਤਾਂ ਦਾ ਜਨ ਸੈਲਾਬ ਗੁ. ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਾ ਸ਼ੁਰੂ ਹੋ ਗਿਆ ਹੈ। ਸ਼ਹੀਦੀ ਜੋੜ ਮੇਲ ਦੀ ਮਹਾਨਤਾ ਅਤੇ ਸੰਗਤਾਂ ਦੀ ਸ਼ਰਧਾ ਨੂੰ ਦੇਖਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਗੁਰੂ ਘਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ ਹੈ।
ਗੁਰਦੁਆਰਾ ਸਾਹਿਬ ਵਿਖੇ ਅੱਜ 26 ਦਸੰਬਰ ਤੋਂ ਪਹਿਲਾ ਦੀਵਾਨ ਆਰੰਭ ਹੋ ਰਿਹਾ ਹੈ, ਜਿਸ ਦੌਰਾਨ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰੂ ਦੀ ਇਲਾਹੀ ਬਾਣੀ ਦਾ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਗਤਾਂ ਦੀ ਸਹੂਲਤ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਉੱਥੇ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਸ਼ਹੀਦੀ ਜੋੜ ਮੇਲ ਮੌਕੇ ਤਕਰੀਬਨ 10 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ, ਜਿਨ੍ਹਾਂ ਲਈ ਵੱਖ-ਵੱਖ ਸ਼ਹਿਰਾਂ ਦੀ ਸੰਗਤਾਂ ਵਲੋਂ 400 ਤੋਂ ਵੱਧ ਲੰਗਰ ਵੀ ਲਾਏ ਗਏ ਹਨ।
ਤੇਜ਼ ਰਫਤਾਰ ਕਾਰ ਦਾ ਤਾਂਡਵ, ਤਿੰਨ ਵਿਅਕਤੀਆਂ ਦੀਆਂ ਤੋੜ ਦਿੱਤੀਆਂ ਲੱਤਾਂ (ਵੀਡੀਓ)
NEXT STORY