Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:40:05 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪ੍ਰਕਾਸ਼ ਪੁਰਬ ਵਿਸ਼ੇਸ਼ : ਧੰਨ-ਧੰਨ ‘ਸ੍ਰੀ ਗੁਰੂ ਅਮਰਦਾਸ ਜੀ’

PUNJAB News Punjabi(ਪੰਜਾਬ)

ਪ੍ਰਕਾਸ਼ ਪੁਰਬ ਵਿਸ਼ੇਸ਼ : ਧੰਨ-ਧੰਨ ‘ਸ੍ਰੀ ਗੁਰੂ ਅਮਰਦਾਸ ਜੀ’

  • Edited By Rajwinder Kaur,
  • Updated: 06 May, 2020 09:56 AM
Jalandhar
sri guru amar das ji parkash purab
  • Share
    • Facebook
    • Tumblr
    • Linkedin
    • Twitter
  • Comment

ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਜਨਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਬਾਸਰਕੇ ਵਿਖੇ 5 ਮਈ 1479 ਈਸਵੀ (8 ਜੇਠ, ਵਿਸਾਖ ਸੁਦੀ 14, ਸੰਮਤ 1536) ਨੂੰ ਤੇਜ ਭਾਨ ਭੱਲਾ ਖੱਤਰੀ ਜੀ ਦੇ ਗ੍ਰਹਿ ਵਿਖੇ ਮਾਤਾ ਸੁਲੱਖਣੀ ਜੀ (ਲਖਮੀ ਜੀ) ਦੀ ਕੁੱਖੋਂ ਹੋਇਆ। ਆਪ ਜੀ ਦੇ ਮਾਤਾ-ਪਿਤਾ ਜੀ ਬਹੁਤ ਧਾਰਮਿਕ ਤੇ ਉੱਚੇ-ਸੁੱਚੇ ਜੀਵਨ ਵਾਲੇ ਸਨ, ਜਿਨ੍ਹਾਂ ਤੋਂ ਪ੍ਰੇਰਨਾ ਲੈ ਕੇ ਗੁਰੂ ਜੀ ਵੀ ਸ਼ੁਰੂ ਤੋਂ ਹੀ ਧਾਰਮਿਕ ਰੁਚੀਆਂ ਦੇ ਮਾਲਕ ਸਨ। ਆਪ ਜੀ ਸਿੱਖਾਂ ਦੇ ਤੀਜੇ ਸਤਿਗੁਰੂ ਸਨ। ਆਪ ਜੀ ਦੁਨਿਆਵੀ ਉਮਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲਗਭਗ 10 ਸਾਲ ਛੋਟੇ ਸਨ। ਉਂਝ ਗੁਰਗੱਦੀ 'ਤੇ ਬੈਠਣ ਸਮੇਂ ਵੀ ਆਪ ਜੀ ਦੀ ਆਯੂ ਸਭ ਤੋਂ ਵੱਡੀ ਸੀ ਤੇ ਸਭ ਤੋਂ ਲੰਮੀ ਆਯੂ ਵੀ ਆਪ ਜੀ ਨੇ ਹੀ ਭੋਗੀ।

ਗੁਰੂ ਅਮਰਦਾਸ ਜੀ ਨੇ ਕਈ ਕ੍ਰਾਂਤੀਕਾਰੀ ਪਰਿਵਰਤਨ ਕੀਤੇ। ਆਪ ਜੀ ਨੇ ਸਭ ਤੋਂ ਮਹਾਨ ਕੰਮ ਸੰਗਤ ਪੰਗਤ ਦਾ ਕੀਤਾ। ਗੋਇੰਦਵਾਲ ਸਾਹਿਬ ਵਿਖੇ ਇਹ ਗੱਲ ਪ੍ਰਸਿੱਧ ਸੀ ਕਿ ਜੇਕਰ ਕਿਸੇ ਨੇ ਗੁਰੂ ਜੀ ਦੇ ਦਰਸ਼ਨ ਕਰਨ ਲਈ ਜਾਣਾ ਹੈ ਤਾਂ ਪਹਿਲਾਂ ਪੰਗਤ ਵਿਚ ਸਾਰਿਆਂ ਦੇ ਨਾਲ ਬੈਠ ਕੇ ਲੰਗਰ ਛਕਣਾ ਪਵੇਗਾ। 'ਪਹਿਲੋਂ ਪੰਗਤ ਪਾਛੈ ਸੰਗਤ' ਦੀ ਪ੍ਰਥਾ ਤੀਜੇ ਸਤਿਗੁਰੂ ਜੀ ਨੇ ਹੀ ਸ਼ੁਰੂ ਕੀਤੀ ਸੀ। ਆਪ ਜੀ ਪੱਕੇ ਵੈਸ਼ਨਵ ਸਨ ਤੇ ਆਪਣੇ ਪਿਤਾ ਜੀ ਵਾਂਗ ਹਰ ਸਾਲ ਗੰਗਾ ਜੀ ਦੇ ਦਰਸ਼ਨਾਂ ਲਈ ਵੀ ਜਾਇਆ ਕਰਦੇ ਸਨ।

24 ਸਾਲ ਦੀ ਉਮਰ ਵਿਚ ਆਪ ਜੀ ਦੀ ਸ਼ਾਦੀ ਸਣਖਤਰੇ ਪਿੰਡ ਦੇ ਸ਼੍ਰੀ ਦੇਵੀ ਚੰਦ ਬਹਿਲ ਖੱਤਰੀ ਦੀ ਬੇਟੀ ਰਾਮ ਕੌਰ (ਮਣਸਾ ਦੇਵੀ ਜੀ) ਨਾਲ ਹੋ ਗਈ ਸੀ। ਆਪ ਜੀ ਦੇ ਦੋ ਪੁੱਤਰ ਬਾਬਾ ਮੋਹਨ ਜੀ ਤੇ ਬਾਬਾ ਮੋਹਰੀ ਜੀ ਅਤੇ ਦੋ ਬੇਟੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਸਨ। ਆਪ ਜੀ 20 ਸਾਲ ਲਗਾਤਾਰ ਗੰਗਾ ਜੀ ਦੇ ਦਰਸ਼ਨਾਂ ਲਈ ਜਾਂਦੇ ਰਹੇ। ਜਦੋਂ 20ਵੀਂ ਵਾਰੀ ਯਾਤਰਾ ਤੋਂ ਵਾਪਸ ਪਰਤ ਰਹੇ ਸਨ ਤਾਂ ਇਕ ਸਾਧੂ ਨੇ ਆਪ ਜੀ ਨੂੰ ਪੁੱਛਿਆ ਕਿ ਆਪ ਜੀ ਦਾ ਗੁਰੂ ਕੌਣ ਹੈ ਤਾਂ ਗੁਰੂ ਜੀ ਨੇ ਆਪਣਾ ਕੋਈ ਵੀ ਗੁਰੂ ਹੋਣ ਤੋਂ ਇਨਕਾਰ ਕਰ ਦਿੱਤਾ। ਉਸ ਸਾਧੂ ਨੇ ਕਿਹਾ ਕਿ ਜਦ ਤਕ ਮਨੁੱਖ ਕਿਸੇ ਗੁਰੂ ਦੀ ਸ਼ਰਨ ਵਿਚ ਨਹੀਂ ਜਾਂਦਾ ਤਦ ਤਕ ਉਸ ਨੂੰ ਆਤਮਿਕ ਸੁਖ ਮਿਲ ਹੀ ਨਹੀਂ ਸਕਦਾ।

ਉਹ ਇਹ ਸੁਣ ਕੇ ਬਹੁਤ ਬੇਚੈਨ ਹੋ ਗਏ ਤੇ ਸਾਰੀ ਰਾਤ ਨੀਂਦ ਨਾ ਪਈ। ਉਨ੍ਹਾਂ ਨੂੰ ਆਪਣੇ ਨਿਗੁਰੇ ਹੋਣ ਦੀ ਚਿੰਤਾ ਵੱਢ-ਵੱਢ ਖਾ ਰਹੀ ਸੀ। ਅੰਮ੍ਰਿਤ ਵੇਲੇ ਉਨ੍ਹਾਂ ਦੇ ਕੰਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਬਦ ਪਏ ਤੇ ਮਿੱਠੀ ਆਵਾਜ਼ ਵਿਚ ਇਹ ਸ਼ਬਦ ਕੋਈ ਹੋਰ ਨਹੀਂ ਬਲਕਿ ਬੀਬੀ ਅਮਰੋ ਜੀ ਹੀ ਗਾ ਰਹੇ ਸਨ। ਨਾਲ ਦੀ ਨਾਲ ਦੁੱਧ ਵੀ ਰਿੜਕੀ ਜਾ ਰਹੇ ਸਨ। ਬੀਬੀ ਅਮਰੋ ਜੀ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਬੇਟੀ ਸਨ, ਜੋ ਕਿ ਆਪ ਜੀ ਦੇ ਭਰਾ ਦੇ ਲੜਕੇ ਨੂੰ ਵਿਆਹੇ ਹੋਏ ਸਨ। ਆਪ ਜੀ ਬੀਬੀ ਅਮਰੋ ਦੇ ਸਹੁਰੇ ਦੇ ਥਾਂ ਲੱਗਦੇ ਸਨ ਪਰ ਗੁਰਬਾਣੀ ਦੀ ਆਵਾਜ਼ ਸੁਣ ਕੇ ਉਹ ਰਹਿ ਨਾ ਸਕੇ ਤੇ ਦੁਨਿਆਵੀ ਰੀਤੀ-ਮਰਿਆਦਾ ਨੂੰ ਪਾਸੇ ਛੱਡਦੇ ਹੋਏ ਬੀਬੀ ਅਮਰੋ ਜੀ ਕੋਲ ਜਾ ਖਲੋਤੇ। ਬੀਬੀ ਅਮਰੋ ਜੀ ਇਹ ਸ਼ਬਦ ਗਾ ਰਹੇ ਸਨ :

'ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ।।
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ।।
ਚਿਤ ਚੇਤਸਿ ਕੀ ਨਹੀ ਬਾਵਰਿਆ।। ਹਰਿ ਬਿਸਰਤ ਤੇਰੇ ਗੁਣ ਗਲਿਆ।।1।।
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ।।
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ।।2।।
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ।।
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਰੀ ਚਿੰਤ ਭਈ।।3।।
ਭਇਆ ਮਨੂਰੁ ਕੰਚਨ ਫਿਰਿ ਹੋਵੈ ਜੇ ਗੁਰ ਮਿਲੈ ਤਿਨੇਹਾ।।
ਏਕੁ ਨਾਮੁ ਅੰਮ੍ਰਿਤ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ।।4।। 

ਉਨ੍ਹਾਂ ਨੇ ਕਿਹਾ ਕਿ ਪੁੱਤਰੀ ਤੁਸੀਂ ਕਿਸਦਾ ਕਲਾਮ ਗਾ ਰਹੇ ਹੋ? ਬੀਬੀ ਅਮਰੋ ਜੀ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਗਾ ਰਹੇ ਹਨ ਤੇ ਉਨ੍ਹਾਂ ਦੇ ਥਾਂ 'ਤੇ ਅੱਜਕਲ ਗੁਰੂ ਅੰਗਦ ਦੇਵ ਜੀ ਬਿਰਾਜਮਾਨ ਹਨ ਜੋ ਕਿ ਮੇਰੇ ਪਿਤਾ ਜੀ ਹਨ। ਆਪ ਜੀ ਨੇ ਕਿਹਾ ਕਿ, ''ਪੁੱਤਰੀ ਕੀ ਤੁਸੀਂ ਮੈਨੂੰ ਉਨ੍ਹਾਂ ਮਹਾਂਪੁਰਖਾਂ ਦੇ ਦਰਸ਼ਨ ਕਰਵਾ ਸਕਦੇ ਹੋ?'' ਬੀਬੀ ਅਮਰੋ ਜੀ ਨੇ ਹਾਮੀ ਭਰ ਦਿੱਤੀ। ਇਸ ਵੇਲੇ ਆਪ ਜੀ ਦੀ ਦੁਨਿਆਵੀ ਉਮਰ ਲਗਭਗ 61 ਕੁ ਸਾਲ ਦੀ ਸੀ ਤੇ ਆਪ ਜੀ ਕੁਝ ਦਿਨ ਬਾਅਦ ਹੀ ਬੀਬੀ ਅਮਰੋ ਜੀ ਦੇ ਨਾਲ ਖਡੂਰ ਸਾਹਿਬ ਨੂੰ ਚਲੇ ਗਏ ਤਾਂ ਜੋ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕਰ ਸਕਣ।

PunjabKesari

ਉਨ੍ਹਾਂ ਨੇ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕੀਤੇ ਤੇ ਸਦਾ ਹੀ ਗੁਰੂ ਜੀ ਦੇ ਹੋ ਕੇ ਰਹਿ ਗਏ। ਹਾਲਾਂਕਿ ਆਪ ਜੀ ਗੁਰੂ ਜੀ ਦੇ ਕੁੜਮ ਲੱਗਦੇ ਸਨ ਤੇ ਗੁਰੂ ਅੰਗਦ ਦੇਵ ਜੀ ਨੇ ਵੀ ਦੁਨਿਆਵੀ ਰਿਸ਼ਤੇ ਨੂੰ ਮੁੱਖ ਰੱਖਦਿਆਂ ਆਪ ਦੇ ਸਤਿਕਾਰ ਵਿਚ ਖੜ੍ਹੇ ਹੋ ਕੇ ਸਵਾਗਤ ਕਰਨਾ ਚਾਹਿਆ ਪਰ ਆਪ ਜੀ ਪਹਿਲਾਂ ਹੀ ਗੁਰੂ ਸਾਹਿਬ ਦੇ ਚਰਨਾਂ 'ਤੇ ਢਹਿ ਪਏ। ਹੁਣ ਖਡੂਰ ਸਾਹਿਬ ਵਿਖੇ ਹੀ ਰਹਿ ਕੇ ਗੁਰੂ ਘਰ ਦੀ ਸੇਵਾ ਕਰਨ ਲੱਗ ਪਏ। ਲੰਗਰ ਵਿਚ ਬਰਤਨ ਸਾਫ ਕਰਨੇ, ਸੰਗਤਾਂ ਲਈ ਜਲ ਦਾ ਪ੍ਰਬੰਧ ਕਰਨਾ ਅਤੇ ਬਿਆਸ ਦਰਿਆ ਤੋਂ ਗੁਰੂ ਜੀ ਦੇ ਇਸ਼ਨਾਨ ਲਈ ਤਾਜ਼ੇ ਪਾਣੀ ਦੀ ਰੋਜ਼ਾਨਾ ਗਾਗਰ ਭਰ ਕੇ ਲਿਆਉਣਾ ਆਪ ਜੀ ਦੀ ਨਿਤ ਕਿਰਿਆ ਵਿਚ ਸ਼ਾਮਿਲ ਹੋ ਗਿਆ। ਆਪ ਜੀ ਦੀ ਅਪਾਰ ਸੇਵਾ ਅਤੇ ਆਪ ਜੀ ਨੂੰ ਬ੍ਰਹਮ ਗਿਆਨ ਦੀ ਪ੍ਰਾਪਤੀ ਹੋਣ ਕਾਰਨ ਆਪ ਜੀ ਨੂੰ ਗੁਰੂ ਜੀ ਨੇ ਗੁਰਗੱਦੀ ਦੇ ਲਈ ਸਭ ਤੋਂ ਯੋਗ ਜਾਣਦਿਆਂ 29 ਮਾਰਚ 1552 ਈਸਵੀ ਨੂੰ ਆਪ ਜੀ ਨੂੰ ਤੀਸਰਾ ਗੁਰੂ ਥਾਪ ਦਿੱਤਾ।

ਉਨ੍ਹਾਂ ਨੇ ਗੁਰੂ ਬਣਨ ਤੋਂ ਬਾਅਦ ਕਈ ਕ੍ਰਾਂਤੀਕਾਰੀ ਕੰਮ ਕੀਤੇ। ਗੋਇੰਦਵਾਲ ਨਾਂ ਦਾ ਨਗਰ ਵਸਾਇਆ ਤੇ ਜਨਤਾ ਦੀ ਪਾਣੀ ਦੀ ਕਮੀ ਦੂਰ ਕਰਨ ਲਈ ਉਥੇ ਇਕ ਬਾਉਲੀ ਬਣਾਈ। ਧਾਰਮਿਕ ਤੇ ਆਤਮਿਕ ਸਿੱਖਿਆ ਦੇ ਨਾਲ-ਨਾਲ ਆਪ ਜੀ ਨੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਵੀ ਬਹੁਤ ਅਣਥੱਕ ਯਤਨ ਕੀਤੇ। ਆਪ ਜੀ ਨੇ ਸਤੀ ਪ੍ਰਥਾ ਦਾ ਡਟ ਕੇ ਵਿਰੋਧ ਕੀਤਾ।

ਔਰਤਾਂ ਨੂੰ ਪਰਦੇ ਦੀ ਪ੍ਰੰਰਪਰਾ ਤੋਂ ਮੁਕਤੀ ਦਿਵਾਈ। ਵਿਧਵਾ ਵਿਆਹ ਜੋ ਕਿ ਉਸ ਵੇਲੇ ਪਾਪ ਮੰਨਿਆ ਜਾਂਦਾ ਸੀ, ਉਸ ਕੁਰੀਤੀ ਦੇ ਵਿਰੁੱਧ ਆਪ ਜੀ ਨੇ ਡਟ ਕੇ ਆਵਾਜ਼ ਉਠਾਈ ਤੇ ਵਿਧਵਾ ਨੂੰ ਆਪਣੀ ਮਰਜ਼ੀ ਨਾਲ ਦੁਬਾਰਾ ਵਿਆਹ ਕਰਵਾਉਣ ਦੀ ਖੁੱਲ੍ਹ ਦਿੱਤੀ। ਛੂਤ-ਛਾਤ ਅਤੇ ਜਾਤ-ਪਾਤ ਦੇ ਵਿਰੁੱਧ ਆਪ ਜੀ ਨੇ ਆਵਾਜ਼ ਬੁਲੰਦ ਕੀਤੀ ਤੇ ਸਾਰਿਆਂ ਨੂੰ ਹੀ ਇਕ ਪਿਤਾ ਪਰਮਾਤਮਾ ਦੀ ਔਲਾਦ ਦੱਸਿਆ। ਬਾਦਸ਼ਾਹ ਅਕਬਰ ਤੇ ਹਰੀਪੁਰ ਦੇ ਰਾਜੇ ਨੂੰ ਵੀ ਗੁਰੂ ਜੀ ਦੇ ਦਰਸ਼ਨਾਂ ਤੋਂ ਪਹਿਲਾਂ ਪੰਗਤ ਵਿਚ ਸਾਰਿਆਂ ਨਾਲ ਬਰਾਬਰ ਬੈਠ ਕੇ ਲੰਗਰ ਛਕਣਾ ਪਿਆ।

ਗੁਰੂ ਜੀ ਨੇ ਜਾਤ-ਪਾਤ ਨੂੰ ਤੋੜਦਿਆਂ ਇਕ ਕੋਹੜੀ ਪ੍ਰੇਮਾ ਨੂੰ ਪਹਿਲਾਂ ਤਾਂ ਰੋਗ ਮੁਕਤ ਕੀਤਾ ਤੇ ਫਿਰ ਉਸਦੀ ਸ਼ਾਦੀ ਸ਼ੀਂਹੇ ਉੱਪਲ ਦੀ ਬੇਟੀ ਮਥੋ ਨਾਲ ਕੀਤੀ।

ਸੱਚਨ ਸੱਚ ਦੀ ਸ਼ਾਦੀ ਵੀ ਜਾਤ-ਪਾਤ ਦਾ ਖਿਆਲ ਕੀਤੇ ਬਿਨਾਂ ਕਰਵਾਈ। ਇਹ ਹੀ ਨਹੀਂ ਕਿ ਦੂਜਿਆਂ ਦੀਆਂ ਹੀ ਸ਼ਾਦੀਆਂ ਜਾਤ-ਪਾਤ ਦਾ ਖਿਆਲ ਕੀਤੇ ਬਿਨਾਂ ਕੀਤੀਆਂ, ਆਪਣੀਆਂ ਪੁੱਤਰੀਆਂ ਦੀਆਂ ਸ਼ਾਦੀਆਂ ਵੀ ਇਸੇ ਨਿਯਮ ਅਨੁਸਾਰ ਕੀਤੀਆਂ। ਆਪਣੀ ਬੇਟੀ ਬੀਬੀ ਭਾਨੀ ਜੀ ਦੀ ਸ਼ਾਦੀ ਇਕ ਅਨਾਥ ਸਮਝੇ ਜਾਂਦੇ ਤੇ ਘੁੰਗਣੀਆਂ ਵੇਚ ਕੇ ਗੁਜ਼ਾਰਾ ਕਰਨ ਵਾਲੇ ਜੇਠਾ ਜੀ ਨਾਲ ਅਤੇ ਵੱਡੀ ਲੜਕੀ ਬੀਬੀ ਦਾਨੀ ਜੀ ਦੀ ਸ਼ਾਦੀ ਸਾਧਾਰਨ ਸਿੱਖ ਭਾਈ ਰਾਮਾ ਜੀ ਨਾਲ ਕੀਤੀ। ਇਸਤਰੀ ਨੂੰ ਪੁਰਸ਼ ਦੇ ਬਰਾਬਰ ਦਰਜਾ ਦੇਣ ਦੀਆਂ ਕੇਵਲ ਗੱਲਾਂ ਹੀ ਨਹੀਂ ਕੀਤੀਆਂ ਬਲਕਿ ਲੰਗਰ ਤੇ ਸੰਗਤ ਵਿਚ ਪ੍ਰੈਕਟੀਕਲੀ ਸਭ ਨੂੰ ਬਰਾਬਰ ਅਧਿਕਾਰ ਦਿੱਤੇ। ਔਰਤਾਂ ਦੇ ਘੁੰਡ ਕੱਢਣ ਦੀ ਪ੍ਰੰਰਪਰਾ ਨੂੰ ਖਤਮ ਕੀਤਾ। ਕਿਸੇ ਬੰਦੇ ਦੀ ਮੌਤ ਮਗਰੋਂ ਜੋ ਭੈੜੀਆਂ-ਭੈੜੀਆਂ ਰੀਤੀਆਂ ਸਨ, ਉਹ ਸਾਰੀਆਂ ਬੰਦ ਕਰਵਾ ਦਿੱਤੀਆਂ।

ਗੁਰੂ ਜੀ ਨੇ ਆਪਣੇ ਦੋਵੇਂ ਪੁੱਤਰਾਂ ਬਾਬਾ ਮੋਹਨ ਜੀ ਅਤੇ ਬਾਬਾ ਮੋਹਰੀ ਜੀ ਨੂੰ ਸਿੱਖ ਧਰਮ ਦਾ ਮੁਖੀ ਬਣਨ ਦੇ ਅਯੋਗ ਸਮਝਿਆ ਤੇ ਭਾਈ ਜੇਠਾ ਜੀ ਨੂੰ ਰਾਮਦਾਸ ਨਾਂ ਦੇ ਕੇ ਉਨ੍ਹਾਂ ਨੂੰ ਚੌਥਾ ਗੁਰੂ ਥਾਪਿਆ। ਗੁਰੂ ਜੀ 1 ਸਤੰਬਰ 1574 ਈਸਵੀ (2 ਅੱਸੂ ਸੰਮਤ 1631) ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਥਾਪ ਕੇ ਜੋਤੀ ਜੋਤ ਸਮਾ ਗਏ।

  • Sri Guru Amar Das ji
  • parkash purab
  • ਸ੍ਰੀ ਗੁਰੂ ਅਮਰਦਾਸ ਜੀ
  • ਪ੍ਰਕਾਸ਼ ਪੁਰਬ

ਸੰਗਰੂਰ 'ਚ 'ਕੋਰੋਨਾ' ਦਾ ਧਮਾਕਾ, ਇੱਕੋ ਦਿਨ 33 ਕੇਸਾਂ ਦੀ ਪੁਸ਼ਟੀ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +