ਬਠਿੰਡਾ (ਵੈੱਬ ਡੈਸਕ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿਚ ਐੱਸ. ਜੀ. ਪੀ. ਸੀ. ਵਲੋਂ ਮੁਲਜ਼ਮ ਪਾਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਸੱਲੀ ਪ੍ਰਗਟਾਈ ਹੈ। ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਛਪਾਈ ਮਹਿਕਮੇ ਦੀ ਨਾਕਾਮੀ ਕਾਰਣ ਇਹ ਭਾਣਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਛਪਾਈ ਮਹਿਕਮੇ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ ਤਾਂ ਸਰੂਪਾਂ ਦਾ ਇਹ ਮਾਮਲਾ ਸਾਹਮਣੇ ਨਾ ਆਉਂਦਾ। ਜਥੇਦਾਰ ਨੇ ਆਖਿਆ ਕਿ ਉਨ੍ਹਾਂ ਨੇ ਇਹ ਗੱਲ ਵੀ ਨੋਟਿਸ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਵਿਚ ਜਿਹੜੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਕਾਰਗੁਜ਼ਾਰੀ ਚੰਗੀ ਨਹੀਂ ਸੀ ਹੁੰਦਾ ਤਾਂ ਉਸ ਨੂੰ ਪਬਲੀਕੇਸ਼ਨ ਮਹਿਕਮੇ ਵਿਚ ਭੇਜ ਦਿੱਤਾ ਜਾਂਦਾ ਸੀ ਜਦਕਿ ਇਹ ਮਹਿਕਮਾ ਤਾਂ ਸਭ ਤੋਂ ਵੱਧ ਮਹੱਤਵਪੂਰਣ ਹੈ। ਜਥੇਦਾਰ ਨੇ ਆਖਿਆ ਕਿ ਐੱਸ. ਜੀ. ਪੀ. ਸੀ. ਦੀ ਮੰਗ ਸੀ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੜਤਾਲ ਹੋਵੇ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਕ ਕਮੇਟੀ ਬਣਾਈ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਪੁਲਸ ਕਾਰਵਾਈ ਵੀ ਜ਼ਰੂਰ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਜਥੇਦਾਰ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਦੇ ਵੀ ਜਾਂਚ 'ਚ ਕੋਈ ਦਬਾਅ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਅਕਾਲੀ ਦਲ ਵਲੋਂ ਇਹ ਜ਼ਰੂਰ ਕਿਹਾ ਗਿਆ ਸੀ ਕਿ ਜਿਹੜਾ ਵੀ ਮੁਲਜ਼ਮ ਹੈ, ਉਸ ਨੂੰ ਠੋਕ ਦਿਓ ਪਰ ਕਿਸੇ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਸਾਫ ਤੌਰ 'ਤੇ ਕਿਹਾ ਗਿਆ ਸੀ ਕਿ ਭਾਵੇਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਜਾਂਚ 'ਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।
ਪੰਜਾਬ 'ਚ ਨਹੀਂ ਬੰਦ ਹੋਇਆ ਨਸ਼ਾ
ਇਸ ਦੇ ਨਾਲ ਹੀ ਜਥੇਦਾਰ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਵੀ ਪੰਜਾਬ ਵਿਚ ਨਸ਼ਾ ਬੰਦ ਨਹੀਂ ਹੋਇਆ ਹੈ। ਜਥੇਦਾਰ ਮੁਤਾਬਕ ਜਿੰਨੀ ਸ਼ਰਾਬ ਮਾਮਲੇ ਅੰਦਰ ਲਾਕ ਡਾਊਨ ਦੌਰਾਨ ਵਿਕੀ ਹੈ, ਉਨੀ 50 ਸਾਲਾਂ ਦੌਰਾਨ ਵੀ ਨਹੀਂ ਵਿਕੀ ਹੋਣੀ। ਲਾਕਡਾਊਨ ਦੌਰਾਨ ਠੇਕੇ ਬੰਦ ਹੋਣ ਦੇ ਬਾਵਜੂਦ ਵੀ ਸ਼ਰਾਬ ਦੀ ਵੱਡੇ ਪੱਧਰ 'ਤੇ ਵਿਕਰੀ ਹੋਈ, ਇਸੇ ਦਾ ਨਤੀਜਾ ਹੈ ਕਿ ਮਾਝੇ ਵਿਚ ਵੱਡੀ ਗਿਣਤੀ ਵਿਚ ਜ਼ਹਿਰੀਲੀ ਸ਼ਰਾਬ ਕਾਰਣ ਮੌਤਾਂ ਹੋਈਆਂ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ: ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 6200 ਤੋਂ ਪਾਰ
NEXT STORY