ਮਜੀਠਾ (ਪ੍ਰਿਥੀਪਾਲ) : ਪੁਲਸ ਥਾਣਾ ਮਜੀਠਾ ਪਿੰਡ ਨਾਗ ਨਵੇਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੋ ਗਰੁੱਪਾਂ ਦੇ ਗੁਰਦੁਆਰਾ ਕਮੇਟੀ ਮੈਂਬਰਾਂ ਅਤੇ ਗ੍ਰੰਥੀ ਸਿੰਘ ਵਿਚਕਾਰ ਘਸੁੰਨ-ਮੁੱਕੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਗ੍ਰੰਥੀ ਪਲਵਿੰਦਰ ਸਿੰਘ ਵੱਲੋਂ ਥਾਣਾ ਮਜੀਠਾ ਵਿਖੇ ਦਰਖਾਸਤ ਦਿੰਦਿਆਂ ਕਿਹਾ ਕਿ ਮੈਂ ਪਿਛਲੇ ਕਰੀਬ 4 ਸਾਲ ਤੋਂ ਪਿੰਡ ਨਾਗ ਨਵੇਂ ਗੁਰਦੁਆਰਾ ਕੰਬੋਜ ਵਿਖੇ ਗ੍ਰੰਥੀ ਦੀ ਡਿਊਟੀ ਨਿਭਾ ਰਿਹਾ ਹਾਂ। ਬੀਤੇ ਦਿਨ ਜਦ ਮੈਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੀ ਕਿ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਕੁਝ ਮੈਂਬਰ ਸਵਰਨ ਸਿੰਘ, ਨਿਰਮਲ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਪਾਲ ਸਿੰਘ, ਅਮੋਲਕ ਸਿੰਘ, ਦਲਬੀਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਆਏ ਅਤੇ ਚੱਲ ਰਹੀ ਗੱਲਬਾਤ ਦੌਰਾਨ ਉਹ ਮੇਰੇ ਗਲ ਪੈ ਗਏ, ਇਸ ਦੌਰਾਨ ਮੇਰੀ ਦਸਤਾਰ ਉਤਾਰ ਦਿੱਤੀ, ਕੇਸ ਅਤੇ ਦਾੜ੍ਹੀ ਪੁੱਟ ਕੇ ਕੇਸਾਂ ਦੀ ਬੇਅਦਬੀ ਕੀਤੀ, ਸ੍ਰੀ ਸਾਹਿਬ ਉਤਾਰ ਦਿੱਤਾ ਤੇ ਮੇਰੀ ਮਾਰ ਕੁਟਾਈ ਕੀਤੀ, ਜਿਸ ਦੌਰਾਨ ਮੈਨੂੰ ਕਾਫੀ ਸੱਟਾਂ ਵੀ ਲੱਗੀਆਂ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤ ’ਚ ਮੌਤ, ਪਤਨੀ ਨੇ ਅਗਲੇ ਮਹੀਨੇ ਜਾਣਾ ਸੀ ਵਿਦੇਸ਼
ਬਾਬਾ ਪਲਵਿੰਦਰ ਸਿੰਘ ਨੇ ਕਿਹਾ ਕਿ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਰਿਕਾਰਡ ਹੋ ਗਈ ਹੈ, ਜਿਸ ਸਬੰਧੀ ਪੀੜਤ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਘਟਨਾ ਸਬੰਧੀ ਥਾਣਾ ਮਜੀਠਾ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਵਲੋਂ ਦਰਖਾਸਤ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਜੋ ਵੀ ਮਾਮਲਾ ਸਾਹਮਣੇ ਆਏ ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵਿਰੋਧੀਆਂ ਨੂੰ ਚਾਰੋ-ਖਾਨੇ ਚਿੱਤ ਕਰਨ ਦੀ ਤਿਆਰੀ ’ਚ ਕੈਪਟਨ, ਲੈ ਸਕਦੇ ਹਨ ਵੱਡਾ ਫ਼ੈਸਲਾ
ਨੋਟ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਅਜਿਹੀ ਘਟਨਾ ਵਾਪਰਨ ਨੂੰ ਤੁਸੀਂ ਕਿਵੇਂ ਦੇਖਦੇ ਹੋ?
ਜਲੰਧਰ : ਤਬਾਦਲੇ ਤੋਂ ਬਾਅਦ ਬੋਲੇ ਗੁਰਪ੍ਰੀਤ ਸਿੰਘ ਭੁੱਲਰ, ਕਿਹਾ-ਨਹੀਂ ਭੁਲਾ ਸਕਾਂਗਾ ਸ਼ਹਿਰਵਾਸੀਆਂ ਦਾ ਸਹਿਯੋਗ ਤੇ ਪਿਆਰ
NEXT STORY