ਸੁਲਤਾਨਪੁਰ ਲੋਧੀ,(ਸੁਰਿੰਦਰ ਸਿੰਘ ਸੋਢੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵਿਦੇਸ਼ਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਹ ਜਾਣਕਾਰੀ ਬੁੱਧਵਾਰ ਸ਼ਾਮ ਨੂੰ ਸੁਲਤਾਨਪੁਰ ਲੋਧੀ ਵਿਖੇ ਦਿੰਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਪਾਵਨ ਸਰੂਪ ਭੇਜੇ ਜਾਣਗੇ ਅਤੇ ਇਸ ਕਾਰਜ ਲਈ ਵਿਸ਼ੇਸ਼ ਚਾਰਟਰ ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਵਿਦੇਸ਼ ਭੇਜਣ ਸਮੇਂ ਮਰਯਾਦਾ ਦਾ ਪੂਰਨ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਵਧਦੀ ਆਮਦ ਕਰਕੇ ਇਥੇ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਦਾ ਇਤਿਹਾਸ ਆਧੁਨਿਕ ਢੰਗ ਨਾਲ ਤਿਆਰ ਕੀਤੇ ਬੋਰਡਾਂ ਉਪਰ ਪ੍ਰਸਤੁਤ ਕੀਤਾ ਜਾਵੇਗਾ।
ਬੇਅਦਬੀ ਮਾਮਲਿਆਂ 'ਤੇ ਸੁਖਬੀਰ ਮਗਰਮੱਛੀ ਹੰਝੂ ਨਾ ਵਹਾਵੇ : ਕੈਪਟਨ
NEXT STORY