ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸਠਿਆਲਾ 'ਚ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀ ਵਿੱਚ ਸੁੱਟ ਦਿੱਤੇ ਗਏ, ਜਿਸ ਨਾਲ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਗੁਰਦੁਆਰਾ ਸਾਹਿਬ ਦੇ ਮੁੱਖ ਗਿਆਨੀ ਸੁੱਚਾ ਸਿੰਘ ਅਤੇ ਗਿਆਨੀ ਬੁਟਾ ਸਿੰਘ ਸਮੇਤ ਸੰਗਤਾਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੀਬ 9 ਅੰਗ ਪਾੜੇ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਡੀ.ਐੱਸ.ਪੀ. ਅਰੁਣ ਸ਼ਰਮਾ ਅਤੇ ਐਸ.ਐਚ.ਓ. ਗੁਰਵਿੰਦਰ ਸਿੰਘ ਬਿਆਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ ਮੱਲਾਂ, UPSC 'ਚੋਂ ਹਾਸਲ ਕੀਤਾ 201ਵਾਂ ਰੈਂਕ
NEXT STORY