ਨਕੋਦਰ,(ਪਾਲੀ )- ਥਾਣਾ ਨਕੋਦਰ ਅਧੀਨ ਆਉਂਦੇ ਪਿੰਡ ਤਲਵੰਡੀ ਸਲੇਮ ਵਿਖੇ ਗੁਰਦੁਆਰਾ ਸਿੰਘ ਸਭਾ ਵਿੱਚ ਬਿਜਲੀ ਦੇ ਸ਼ਾਰਟ ਸਰਕਿਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਏ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3 ਵਜੇ ਇਕ ਵਿਅਕਤੀ ਨੇ ਗੁਰਦੁਆਰਾ ਸਾਹਿਬ 'ਚੋਂ ਧੂੰਆਂ ਨਿਕਲਦਾ ਦੇਖ ਰੌਲਾ ਪਾਇਆ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਸਖ਼ਤ ਮੁਸ਼ੱਕਤ ਨਾਲ ਕੁਝ ਦੇਰ ਬਾਅਦ ਅੱਗ ’ਤੇ ਕਾਬੂ ਪਾ ਲਿਆ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. ਪਰਮਿੰਦਰ ਸਿੰਘ, ਡੀ. ਐੱਸ. ਪੀ. ਨਕੋਦਰ ਨਵਨੀਤ ਸਿੰਘ ਮਾਹਲ ਤੇ ਸਦਰ ਥਾਣਾ ਮੁਖੀ ਵਿਨੋਦ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ । ਉਨ੍ਹਾਂ ਦੱਸਿਆ ਕਿ ਸੁੱਖ ਆਸਣ ਵਾਲੇ ਅਸਥਾਨ ’ਤੇ ਪੱਖਾ ਲੱਗਾ ਹੋਇਆ ਸੀ, ਜਿਸ ਤੋਂ ਬਿਜਲੀ ਸ਼ਾਰਟ ਸਰਕਟ ਹੋ ਗਈ ਅਤੇ ਅੱਗ ਲੱਗ ਗਈ, ਜਿਸ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਏ। ਜੇਕਰ ਸਮਾਂ ਰਹਿੰਦੇ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੁਕਸਾਨ ਹੋਰ ਵੱਡਾ ਹੋ ਸਕਦਾ ਸੀ।
ਨਵਾਂਸ਼ਹਿਰ 'ਚ ਕੋਰੋਨਾ ਕਾਰਨ 4 ਦੀ ਮੌਤ, 56 ਨਵੇਂ ਮਾਮਲੇ
NEXT STORY