ਸ਼ਾਹਕੋਟ (ਅਰਸ਼ਦੀਪ, ਤ੍ਰੇਹਨ) : ਪਿੰਡ ਸੰਗਤਪੁਰ ਸਥਿਤ ਗੁਰਦੁਆਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋਏ ਸਰੂਪ ਨੇੜੇ ਜਗ ਰਹੀ ਜੋਤ ਗੱਦੇ 'ਤੇ ਡਿੱਗਣ ਕਾਰਨ ਇਕ ਸਰੂਪ ਦੇ ਅਗਨ ਭੇਟ ਤੇ 4 ਸਰੂਪਾਂ ਦੇ ਪਾਣੀ ਨਾਲ ਗਿੱਲੇ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਅਗਨ ਭੇਟ ਹੋਏ ਸਰੂਪ ਤੇ ਪੋਥੀਆਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਹੋਈ ਸਖ਼ਤ, ਮੁੱਖ ਮੰਤਰੀ ਨੇ ਚੁੱਕਿਆ ਵੱਡਾ ਕਦਮ
ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਦੱਸਿਆ ਕਿ ਬੀਤੇ ਦਿਨ ਗ੍ਰੰਥੀ ਸਤਨਾਮ ਸਿੰਘ ਵਲੋਂ ਦਰਬਾਰ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪ੍ਰਕਾਸ਼ ਕੀਤਾ ਗਿਆ। ਸੰਗਤ ਵਲੋਂ ਜੋਤ ਜਗਾ ਦਿੱਤੀ ਗਈ। ਗ੍ਰੰਥੀ ਸਿੰਘ ਜੋਤ ਜਗਦੀ ਛੱਡ ਕੇ ਦਰਬਾਰ ਹਾਲ ਨੂੰ ਤਾਲੇ ਲਾ ਕੇ ਹੋਰ ਡਿਊਟੀ 'ਤੇ ਚਲਾ ਗਿਆ। ਸੀਸੀਟੀਵੀ ਫੁਟੇਜ ਵੇਖਿਆਂ ਪਤਾ ਲੱਗਾ ਕਿ ਜੋਤ ਗੱਦਿਆਂ 'ਤੇ ਡਿੱਗ ਪਈ ਤੇ ਅੱਗ ਲੱਗਣ ਕਾਰਨ ਪਾਲਕੀ ਸਾਹਿਬ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਪਾਵਨ ਸਰੂਪ ਤੇ ਤਿੰਨ ਪੋਥੀਆਂ ਅਗਨ ਭੇਟ ਹੋ ਗਈਆਂ। ਪਿੰਡ ਦੇ ਇਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਅਤੇ ਸਾਰੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਤਿੰਨ ਹੋਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਪਾਣੀ ਕਾਰਨ ਗਿੱਲੇ ਹੋ ਗਏ। ਅਗਨ ਭੇਟ ਹੋਏ ਸਰੂਪ ਤੇ ਪੋਥੀਆਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਾਜਾਇਜ਼ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਹੁਣ ਇਸ ਅਧਿਕਾਰੀ 'ਤੇ ਡਿੱਗੀ ਗਾਜ
ਇਸ ਮੌਕੇ ਜਾਂਚ ਲਈ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੋਤ ਜਗਾਉਣ ਮੌਕੇ ਵਰਤੀ ਗਈ ਅਣਗਹਿਲੀ ਕਾਰਨ ਹੀ ਇਹ ਅਣਸੁਖਾਵੀਂ ਘਟਨਾ ਵਾਪਰੀ ਹੈ, ਜਿਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ। ਪਾਵਨ ਸਰੂਪ ਤੇ ਪੋਥੀਆਂ ਦੇ ਅਗਨ ਭੇਟ ਹੋਣ ਦੀ ਵਾਪਰੀ ਦੁਖਦਾਈ ਘਟਨਾ ਦਾ ਪਤਾ ਲੱਗਣ 'ਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਸੰਗਤ ਨਾਲ ਦੁੱਖ ਸਾਂਝਾ ਕੀਤਾ। ਮੌਕੇ 'ਤੇ ਜਾਇਜ਼ਾ ਲੈਣ ਲਈ ਪਹੁੰਚੇ ਐੱਸਪੀ (ਡੀ) ਕੰਵਲਪ੍ਰੀਤ ਸਿੰਘ ਤੇ ਡੀਐੱਸਪੀ ਸ਼ਾਹਕੋਟ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਪਤਾ ਲੱਗਾ ਹੈ ਕਿ ਸਾਰੀ ਘਟਨਾ ਜੋਤ ਕਾਰਨ ਵਾਪਰੀ ਹੈ। ਪੁਲਸ ਵਲੋਂ ਡੀਡੀਆਰ ਦਰਜ ਕਰ ਲਈ ਗਈ ਹੈ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY