ਰੂਪਨਗਰ (ਭੁੱਲਰ) : ਰੋਪੜ ਦੇ ਪਿੰਡ ਡੰਗੋਲੀ ਵਿਚ ਸਥਿਤ ਗੁਰਦੁਆਰਾ ਸਿੰਘ ਸ਼ਹੀਦ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਪੁਲਸ ਨੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਰੂਪਨਗਰ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਗਤਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਗ੍ਰੰਥੀ ਜਗਤਾਰ ਸਿੰਘ ਟਰੱਕ ਡਰਾਈਵਰੀ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਵੀ ਕਰਦਾ ਸੀ ਅਤੇ ਸੰਬੰਧਤ ਗੁਰਦੁਆਰਾ ਸਾਹਿਬ ਨੂੰ ਪਿੰਡ ਦੇ ਦੂਜੇ ਗੁਰਦੁਆਰਾ ਸਾਹਿਬ ਵਿਚ ਰਲੇਵਾਂ ਕਰਨਾ ਚਾਹੁੰਦਾ ਸੀ ਜਿਸ ਦੇ ਚੱਲਦੇ ਉਸ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ।
ਪੁਲਸ ਮੁਤਾਬਕ ਗ੍ਰੰਥੀ ਜਗਤਾਰ ਸਿੰਘ ਕੋਲੋਂ ਬੇਅਦਬੀ ਕਰਨ ਲਈ ਵਰਤੀ ਗਈ ਕਿਰਪਾਨ ਵੀ ਬਰਾਮਦ ਕਰ ਲਈ ਗਈ ਹੈ। ਫਿਲਹਾਲ ਪੁਲਸ ਦੋਸ਼ੀ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।
ਲਸ਼ਕਰ-ਏ-ਤੋਇਬਾ ਵੱਲੋਂ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਹੋਈ ਸਖਤ
NEXT STORY