ਅੰਮ੍ਰਿਤਸਰ (ਸੁਮਿਤ, ਦਲਜੀਤ) - ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਤੋਂ ਬਾਅਦ ਅਰਦਾਸ ਹੋਈ, ਜਿਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੁਰਜੀਤ ਸਿੰਘ, ਭਿੱਟੇਵੱਡ ਮੈਂਬਰ ਭਾਈ ਰਾਜਿੰਦਰ ਸਿੰਘ, ਮਹਿਤਾ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੋਂ ਇਲਾਵਾ ਹੋਰ ਵੀ ਸੰਗਤਾਂ ਨੇ ਹਾਜ਼ਰੀ ਭਰੀ ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)
ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਕੱਢਿਆ ਗਿਆ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਲੰਗਰ ਪਕਵਾਨ ਅਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)
ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ
NEXT STORY