ਫਗਵਾੜਾ/ਨਵੀਂ ਦਿੱਲੀ (ਹਰਜੋਤ) — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ 28 ਅਕਤੂਬਰ ਤੋਂ ਦਿੱਲੀ ਦੇ ਗੁਰਦੁਆਰਾ ਪਿਆਊ ਸਾਹਿਬ ਤੋਂ ਰਵਾਨਾ ਹੋਇਆ ਸੀ, ਜੋ ਕਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਜਲੰਧਰ ਤੋਂ ਬਾਅਦ ਫਗਵਾੜਾ 'ਚ ਪਹੁੰਚਿਆ। ਇਥੇ ਮਾਡਲ ਟਾਊਨ ਇਲਾਕੇ 'ਚ ਪੁੱਜਣ 'ਤੇ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ 'ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸੁਆਗਤ ਕੀਤਾ ਗਿਆ। ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਐੱਸ. ਪੀ. ਮਨਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸਤਬੀਰ ਸਿੰਘ ਸਾਬੀ, ਸੂਖਚੈਨਆਣਾ ਸਾਹਿਬ ਦੇ ਮੈਨੇਜਰ ਦਿਲਬਾਗ ਸਿੰਘ, ਕੌਂਸਲਰ ਸਰਬਜੀਤ ਕੌਰ, ਬਲਜਿੰਦਰ ਸਿੰਘ ਠੇਕੇਦਾਰ, ਕੌਂਸਲਰ ਮੁਨੀਸ਼ ਪ੍ਰਭਾਕਰ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ, ਡਿਪਟੀ ਮੇਅਰ ਰਣਜੀਤ ਸਿੰਘ ਖੁਰਾਨਾ, ਨਰੇਸ਼ ਭਾਰਦਵਾਜ ਵੀ ਸ਼ਾਮਿਲ ਸਨ। ਇਸ ਮੌਕੇ ਕਈ ਸਖਸ਼ੀਅਤਾ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ ਗਿਆ।
ਪਾਕਿ ਨੇ ਕਰਤਾਰਪੁਰ ਲਾਂਘੇ ਦੇ ਗੇਟ 'ਤੇ ਪੰਜਾਬੀ 'ਚ ਲਿਖਿਆ 'ਜੀ ਆਇਆਂ ਨੂੰ'
NEXT STORY