ਗੜ੍ਹਸ਼ੰਕਰ (ਸ਼ੋਰੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਅੱਜ ਇਥੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸ਼ੁਰੂ ਹੋਇਆ।

ਫੁੱਲਾਂ ਨਾਲ ਸਜਾਈ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਬੱਸ ਮਗਰ ਸਾਰੀਆਂ ਹੀ ਸੰਗਤਾਂ ਪੈਦਲ ਚਲਦੇ ਹੋਏ ਸ਼ਬਦ ਕੀਰਤਨ ਕਰ ਰਹੀਆਂ ਸਨ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲੰਘਿਆ ਅਤੇ ਸ਼ਰਧਾਲੂਆਂ ਨੇ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ।

ਪੰਜ ਪਿਆਰਿਆਂ ਦੀ ਅਗਵਾਈ 'ਚ ਇਸ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਾਜ਼ਰੀ ਲਗਵਾਈ ਅਤੇ ਸ਼ਬਦ ਗੁਰੂ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਮੌਕੇ ਤੇ ਕੀਰਤਨੀ ਜਥਿਆਂ, ਗਤਕਾ ਪਾਰਟੀਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ, ਨਗਰ ਕੀਰਤਨ 'ਚ ਐੱਸ. ਜੀ. ਪੀ. ਸੀ. ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਸੋਮ ਨਾਥ ਓਹਰੀ, ਲਾਲ ਰਤਨ, ਤਰਲੋਕ ਸਿੰਘ, ਹਰਦੀਪ ਸਿੰਘ, ਸ਼ੈਟੀ ਤਨੇਜਾ, ਗੁਰਮੁਖ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ ਖੱਖ ਅਤੇ ਹੋਰ ਮੋਹਤਵਰ ਵਿਅਕਤੀਆਂ ਨੇ ਪੂਰਾ ਸਮਾਂ ਹਾਜ਼ਰੀ ਲਗਵਾਈ ।ਸੰਗਤਾਂ ਵੱਲੋਂ ਵੱਖ-ਵੱਖ ਬਜਾਰਾਂ ਚ ਨਗਰ ਕੀਰਤਨ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਤੇ ਥਾਂ ਥਾਂ ਲੰਗਰ ਲਗਾਏ ਗਏ ਫਲ ਫਰੂਟ ਵੰਡੇ ਗਏ ।

ਸੜਕ 'ਤੇ ਜ਼ਖਮੀ ਪਏ ਨੌਜਵਾਨਾਂ ਲਈ ਮਸੀਹਾ ਬਣ ਬਹੁੜਿਆ ਐੱਸ. ਐੱਸ. ਪੀ.
NEXT STORY