ਜਲੰਧਰ : 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ ਸਾਰੇ ਸਮਾਗਮਾਂ ਦਾ ਲਾਈਵ ਟੈਲੀਕਾਸਟ ਤੁਸੀਂ ਮੰਗਲਵਾਰ ਸਵੇਰੇ 8 ਵਜੇ ਤੋਂ 'ਜਗ ਬਾਣੀ' ਦੇ ਫੇਸਬੁਕ ਪੇਜ ਅਤੇ ਯੂ-ਟਿਊਬ ਚੈਨਲ 'ਤੇ ਦੇਖ ਸਕਦੇ ਹੋ। ਸੁਲਤਾਨਪੁਰ ਲੋਧੀ 'ਚ ਚੱਲਣ ਵਾਲੇ ਸਮਾਗਮਾਂ ਨੂੰ 'ਜਗ ਬਾਣੀ' ਵਲੋਂ ਵੱਡੇ ਪੱਧਰ 'ਤੇ ਕਵਰ ਕੀਤਾ ਜਾ ਰਿਹਾ ਹੈ ਅਤੇ ਇਸ ਮਹਾਕਵਰੇਜ ਨੂੰ ਤੁਸੀਂ ਘਰ ਬੈਠੇ ਹੀ ਸਵੇਰੇ 8 ਵਜੇ ਤੋਂ ਦੇਖ ਸਕੋਗੇ।
ਦੱਸਣਯੋਗ ਹੈ ਕਿ ਸਿੱਖ ਧਰਮ ਦੇ ਮÎੋਢੀ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਾਬੇ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਥੇ ਲੱਖਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਲਈ ਸੰਗਤਾਂ ਪਹੁੰਚ ਰਹੀਆਂ ਹਨ।
ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ਮੂਲ ਸਥਾਨ 'ਤੇ ਬਣਾਉਣ ਲਈ PM ਮੋਦੀ ਕਰੇ ਐਲਾਨ : ਦਾਦੂਵਾਲ
NEXT STORY