ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)— ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 55ਵੇਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੇ ਹੀ ਸ਼ਰਧਾ ਅਤੇ ਸਤਿਕਾਰ ਪੂਰਵਕ ਮਨਾਇਆ ਗਿਆ।
ਇਸ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੇ ਵਿਚ ਪੰਥ ਦੇ ਮਹਾਨ ਕੀਰਤਨੀਏ ਜਥੇ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ।
ਇਸ ਮੌਕੇ ਦਰਬਾਰ ਸਾਹਿਬ ਤੋਂ ਕੀਰਤਨੀ ਭਾਈ ਸਾਹਿਬ ਭਾਈ ਸੰਦੀਪ ਸਿੰਘ ਭਾਈ ਜਸਵਿੰਦਰਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ, ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਜੀ ਨੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੇ ਚਾਨਣਾ ਪਾਇਆ।
ਜ਼ਿਕਰਯੋਗ ਹੈ ਕੀ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਉਦਾਸੀਆਂ ਸਮੇਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਏ ਸਨ, ਜਿੱਥੇ ਇਸ ਸਮੇਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸੁਸ਼ੋਭਿਤ ਹੈ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਹਰਦੇਵ ਸਿੰਘ ਹੈਪੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ੍ਰੀ ਆਨੰਦਪੁਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਅਗਜੈਕਟਿਵ ਕਮੇਟੀ ਮੈਂਬਰ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਅਤੇ ਦਰਬਾਰ ਸਭ ਤੋਂ ਮਹਾਨ ਕੀਰਤਨੀਏ ਨੇ ਹਾਜ਼ਰੀ ਭਰੀ।
ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਵਿਆਹ 'ਚ ਹਥਿਆਰਾਂ ਨਾਲ ਪੁੱਜੇ ਲੁਟੇਰਿਆਂ ਨੇ ਕੀਤਾ ਵੱਡਾ ਕਾਰਾ (ਵੀਡੀਓ)
NEXT STORY