ਸੁਲਤਾਨਪੁਰ ਲੋਧੀ (ਸੋਢੀ)— ਸੋਮਵਾਰ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਮੁੱਖ ਮੰਤਰੀ ਪੰਜਾਬ ਦੇ ਚੀਫ ਸੈਕਟਰੀ ਸ੍ਰੀ ਸੁਰੇਸ਼ ਕੁਮਾਰ, ਤੇਜਬੀਰ ਸਿੰਘ ਪ੍ਰਮੁੱਖ ਸਕੱਤਰ, ਗੁਰਕਿਰਤ ਕਿਰਪਾਲ ਸਿੰਘ ਵਿਸ਼ੇਸ ਪ੍ਰਮੁੱਖ ਸਕੱਤਰ ( ਮੁੱਖ ਮੰਤਰੀ ਪੰਜਾਬ) ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ।
![PunjabKesari](https://static.jagbani.com/multimedia/18_16_453720405] copy-ll.jpg)
ਇਸ ਸਮੇਂ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਉਚੇਚੇ ਤੌਰ 'ਤੇ ਮੀਟਿੰਗ 'ਚ ਸ਼ਾਮਲ ਹੋਏ। ਮੀਟਿੰਗ 'ਚ ਸੁਲਤਾਨਪੁਰ ਲੋਧੀ ਨਾਲ ਸਬੰਧਤ ਕਈ ਹੋਰ ਵਿਕਾਸ ਪ੍ਰਾਜੈਕਟਾਂ ਨੂੰ ਮੌਕੇ 'ਤੇ ਹੀ ਮਨਜੂਰੀ ਦਿੱਤੀ ਗਈ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ 'ਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸਾਰੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਨਜਿੱਠ ਜਾਣ। ਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ਦੇ ਹੋ ਰਹੇ ਵੱਡੇ ਸਮਾਗਮ 'ਚ ਪੂਰੀ ਦੁਨੀਆ ਭਰ ਤੋਂ ਸੰਗਤ ਨੇ ਆਉਣਾ ਹੈ, ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣਗੇ। ਇਸ ਸਮੇਂ ਜ਼ਿਲਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ. ਪੀ. ਸਿੰਘ ਖਰਬੰਦਾ, ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਅਤੇ ਮਾਰਕੀਟ ਕਮੇਟੀ ਸਕੱਤਰ ਜਥੇ ਜੁਗਰਾਜਪਾਲ ਸਿੰਘ ਸਾਹੀ ਆਦਿ ਨੇ ਵੀ ਸ਼ਿਰਕਤ ਕੀਤੀ ।
ਸਹੁਰੇ ਪਰਿਵਾਰ ਦਾ ਕਾਰਨਾਮਾ, ਜਾਨੋ ਮਾਰਨ ਲਈ ਜਿਉਂਦੇ ਜਵਾਈ ਨੂੰ ਲਾਈ ਅੱਗ
NEXT STORY