ਸੁਲਤਾਨਪੁਰ ਲੋਧੀ (ਧੀਰ)— 550 ਸਾਲਾ ਗੁਰਪੁਰਬ ਸਬੰਧੀ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਵਾਸਤੇ ਅੱਜ ਨਵੇਂ ਮੀਟਿੰਗ ਭਵਨ ਮਾਰਕਿਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਇੰਜੀ. ਡੀ. ਪੀ. ਐੱਸ ਖਰਬੰਦਾ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੀ ਸ਼ਿਰਕਤ ਕੀਤੀ ਅਤੇ ਵਿਕਾਸ ਕਾਰਜਾਂ ਬਾਰੇ ਜਾਇਜ਼ਾ ਲਿਆ। ਮੀਟਿੰਗ 'ਚ ਮੁੱਖ ਰੂਪ 'ਚ ਪੀ. ਡਬਲਿਊ. ਡੀ. ਵਾਟਰ ਐਂਡ ਸੀਵਰੇਜ ਸਪਲਾਈ, ਨਗਰ ਕੌਂਸਲ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਦਸਿਆ।
ਮੀਟਿੰਗ ਉਪਰੰਤ ਡੀ. ਸੀ. ਖਰਬੰਦਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਬੰਧੀ ਸੰਗਤਾਂ ਦੀ ਸਹੂਲਤ ਵਾਸਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਬਾਰੇ ਉਨ੍ਹਾਂ ਕਿਹਾ ਕਿ ਪੂਰੀ ਪਾਵਨ ਨਗਰੀ ਨੂੰ ਗੁਰਪੁਰਬ ਮੌਕੇ ਸੁੰਦਰ ਫੁੱਲਾਂ ਨਾਲ ਖੂਬਸੂਰਤ ਬਣਾਇਆ ਜਾਵੇਗਾ। ਜਿਸ 'ਚ ਪੰਜਾਬ ਸਰਕਾਰ ਵੱਲੋਂ ਹਾਈਕਲਚਰ ਵਿਭਾਗ ਦੀ ਟੀਮ ਯੋਗਦਾਨ ਪਾਵੇਗੀ। ਉਨ੍ਹਾਂ ਦਸਿਆ ਕਿ ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ ਵੱਲੋਂ ਸ਼ਹਿਰ 'ਚ ਵਾਟਰ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆ ਬਾਰੇ ਜੋ ਮੰਗ ਕੀਤੀ ਗਈ ਸੀ, ਉਸ ਨੂੰ ਤੁਰੰਤ ਪੂਰਾ ਕਰਨ ਦੇ ਹੁਕਮ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿੱਤੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੀਵਰੇਜ ਵਿਭਾਗ ਨੂੰ ਸਿਰਫ ਉਨ੍ਹਾਂ ਥਾਵਾਂ ਨੂੰ ਪੁੱਟਣ ਦੀ ਆਗਿਆ ਹੋਵੇਗੀ, ਜਿਸ ਕਾਰਜ ਨੂੰ ਉਹ 15 ਅਕਤੂਬਰ ਤੱਕ ਪੂਰਾ ਕਰ ਸਕਦੇ ਹੋਣ। ਉਨ੍ਹਾਂ ਕਿਹਾ ਕਿਜੇ ਕੋਈ ਕੰਮ ਅਧੂਰਾ ਰਹਿ ਵੀ ਜਾਵੇਗਾ ਉਸਨੂੰ ਗੁਰਪੁਰਬ ਉਪਰੰਤ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦਸਿਆ ਕਿ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਲਈ ਅਸੀ ਇਕ ਮੋਬਾਇਲ ਐਪ ਵੀ ਤਿਆਰ ਕੀਤੀ ਜਾ ਰਹੀ ਹੈ ਜਿਸ 'ਚ ਰੇਕ ਵਿਭਾਗ ਦੇ ਵਿਕਾਸ ਕਾਰਜ ਦੀ ਤੈਅ ਸੀਮਾਂ ਨਿਰਧਾਰਿਤ ਦੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹੀ ਵਿਕਾਸ ਕਾਰਜ ਤੈਅ ਸਮੇਂ 'ਤੇ ਮੁਕੰਮਲ ਕੀਤੇ ਜਾ ਰਹੇ ਹਨ ਜਿਨ੍ਹਾਂ 'ਚੋਂ ਬੱਸ ਸਟੈਂਡ ਦਾ ਨਿਰਮਾਣ ਅੰਤਿਮ ਛੋਹਾਂ 'ਤੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾ ਵਿਭਾਗ ਦੇ ਅਧਿਕਾਰੀਆਂ ਦੀ ਆਪਸ 'ਚ ਕੋਆਰਡੀਨੇਸ਼ਨ ਵਾਸਤੇ ਟ੍ਰੇਨਿੰਗ ਵੀ ਕੀਤੀ ਜਾਵੇਗੀ ਤਾਂਕਿ ਸਮਾਗਮ ਮੌਕੇ ਕਿਸੇ ਵੀ ਵਿਭਾਗ ਨੂੰ ਕੋਈ ਮੁਸ਼ਕਿਲ ਨਾ ਹੋਵੇ।
ਇਸ ਮੌਕੇ ਵਿਧਾਇਕ ਚੀਮਾ ਨੇ ਸਾਰੇ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸੇ ਵੀ ਕੰਮ 'ਚ ਕੋਈ ਲਾਪ੍ਰਵਾਹੀ ਜਾ ਦੇਰੀ ਬਰਦਾਸ਼ਤ ਨਹੀਂ ਹੋਵੇਗੀ ਤੇ ਇਨ੍ਹਾਂ ਸਾਰੇ ਕਾਰਜਾਂ ਦੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਜਾ ਰਹੀ ਹੈ ਜੋ ਖੁਦ ਦਿਲਚਸਪੀ ਲੈ ਕੇ ਸਾਰੇ ਕਾਰਜਾਂ ਬਾਰੇ ਜਾਇਜ਼ਾ ਲੈ ਰਹੇ ਹਨ। ਇਸ ਮੌਕੇ ਏ. ਡੀ. ਸੀ. ਜਨਰਲ ਰਾਹੁਲ ਚਾਬਾ, ਏ.ਡੀ.ਸੀ. ਵਿਕਾਸ ਅਵਤਾਰ ਸਿੰਘ ਭੁੱਲਰ, ਐੱਸ. ਐੱਸ. ਪੀ. ਸਤਿੰਦਰ ਸਿੰਘ, ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ, ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ, ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਗਿੱਲ, ਤਹਿਸੀਲਦਾਰ ਮੈਡਮ ਸੀਮਾ ਸਿੰਘ, ਐਕਸੀਅਨ ਪੀ.ਡਬਲਯੂ.ਡੀ. ਵਰਿੰਦਰ ਕੁਮਾਰ, ਐਕਸੀਅਨ ਵਾਟਰ ਸਪਲਾਈ ਤੇ ਸੀਵਰੇਜ ਸੰਨੀ ਗੋਗਨਾ, ਪਰਵਿੰਦਰ ਸਿੰਘ ਪੱਪਾ ਸਕੱਤਰ ਕਾਂਗਰਸ ਪੰਜਾਬ, ਸੰਦੀਪ ਸ੍ਰੀਧਰ ਐਕਸੀਅਨ ਪੰਚਾਇਤ ਰਾਜ, ਕੰਵਰਜੀਤ ਸਿੰਘ ਏ.ਸੀ. ਜੇ.ਡੀ.ਏ, ਹਰਜਿੰਦਰ ਸਿੰਘ ਸੰਧੂ ਡੀ. ਡੀ. ਪੀ. ਓ, ਡੀ. ਐੱਸ. ਪੀ. ਤੇਜਵੀਰ ਸਿੰਘ ਹੁੰਦਲ, ਡੀ. ਐੱਸ. ਪੀ. ਸਰਵਨ ਸਿੰਘ ਬਲ, ਬਲਜਿੰਦਰ ਸਿੰਘ ਪੀ. ਏ., ਰਵੀ ਪੀ. ਏ, ਕੁਲਦੀਪ ਸ਼ਰਮਾ, ਗੌਰਵ ਸ਼ਰਮਾ ਆਦਿ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਦਫਤਰ ਵੱਲੋਂ ਕਾਨੂੰਗੋ ਤੇ ਪਟਵਾਰੀਆਂ ਦੇ ਤਬਾਦਲੇ
NEXT STORY