ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। ਦਸਤਾਰ ਸਜਾ ਕੇ ਗੁਰਦੁਆਰਾ ਸਾਹਿਬ ਪੁੱਜੇ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਦੇ ਗਵਰਨਰ ਬੀ. ਪੀ. ਸਿੰਘ ਬਦਨੌਰ ਵੀ ਮੌਜੂਦ ਸਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣ ਉਪਰੰਤ ਰਾਸ਼ਟਰਪਤੀ ਵਲੋਂ ਸੰਗਤਾਂ ਨਾਲ ਵੀ ਮੁਲਾਕਾਤ ਕੀਤੀ ਗਈ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਜੈਕਾਰੇ ਲਗਾ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸਵਾਗਤ ਕੀਤਾ ਗਿਆ।

ਫਰਿੱਜ ਦੀ ਟਰੇਅ 'ਚੋਂ ਮਿਲਿਆ ਡੇਂਗੂ ਦਾ ਲਾਰਵਾ
NEXT STORY