ਜਲੰਧਰ (ਅਮਿਤ)- ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰ ਪੁਰਬ ਦੇ ਮੌਕੇ ’ਤੇ ਪਟਾਕੇ ਚਲਾਉਣ ਸਬੰਧੀ ਪਹਿਲਾਂ ਤੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ’ਚ ਸੋਧ ਕਰਦੇ ਹੋਏ ਦੋਬਾਰਾ ਤੋਂ ਨਵੀਆਂ ਹਦਾਇਤਾਂ ਜਾਰੀਆਂ ਹਨ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਹੁਣ ਗੁਰ ਪੁਰਬ ਦੇ ਮੌਕੇ ’ਤੇ ਸਵੇਰੇ 4 ਤੋਂ 5 ਅਤੇ ਸ਼ਾਮ ਨੂੰ 9 ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਤਿਆਰਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।
ਗੋਰਾਇਆ ਵਿਖੇ ਨਿਰੰਕਾਰੀ ਭਵਨ ’ਚ ਕੀਤੀ ਗਈ ਚੈਕਿੰਗ
NEXT STORY