ਸੁਲਤਾਨਪੁਰ ਲੋਧੀ (ਸੋਢੀ)— ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ 'ਚ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਪਵਿੱਤਰ ਵੇਈਂ 'ਦੇ ਆਲੇ ਦੁਆਲੇ ਦੇ ਰਸਤਿਆਂ ਅਤੇ ਇੰਟਰਲੌਕ ਟਾਇਲ ਲਗਾਉਣ ਦੀ ਕਾਰ ਸੇਵਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਚ ਇਲਾਕੇ ਦੇ ਸੰਤਾਂ-ਮਹਾਂਪੁਰਸ਼ਾਂ ਨੇ ਬੁੱਧਵਾਰ ਨੂੰ ਆਰੰਭ ਕਰਵਾਈ। ਵੇਈਂ ਕਿਨਾਰੇ ਦਾ ਇਹ ਰਸਤਾ ਜੋ ਇਤਿਹਾਸਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੂੰ ਜਾਂਦਾ ਹੈ ਅਤੇ ਇਕ ਪਾਸੇ ਦਾ ਸੁਲਤਾਨਪੁਰ ਲੋਧੀ ਸ਼ਹਿਰ ਨਾਲ ਜਾ ਜੁੜਦਾ ਹੈ।
ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਵੇਈਂ ਦੇ ਪਵਿੱਤਰ ਰਸਤੇ 'ਤੇ ਸੇਵਾ ਸ਼ੁਰੂ ਕਰਨ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ। ਇਸ ਸਮੇਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਲੀਡਰ ਸਿੰਘ ਮੁਖੀ ਗੁਰਦੁਆਰਾ ਟਾਹਲੀ ਸਾਹਿਬ ਅਤੇ ਗੁਰਦੁਆਰਾ ਗੁਰਸਰ ਸਾਹਿਬ ਸਫੈਲਾਬਾਦ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਲਬੀਰ ਸਿੰਘ ਰੱਬ ਜੀ, ਮਹਾਤਮਾ ਮੁਨੀ ਖੈੜਾ ਬੇਟ ਵਾਲੇ , ਸੰਤ ਸੁਖਜੀਤ ਸਿੰਘ ਨਿਰਮਲ ਕੁਟੀਆ ਲੋਹੀਆ, ਸੰਤ ਸੁਖਜੀਤ ਸਿੰਘ ਸੀਚੇਵਾਲ ਦੇ ਇਲਾਕੇ ਦੀਆਂ ਹੋਰ ਮੋਹਤਬਾਰ ਸ਼ਖਸੀਅਤਾਂ ਹਾਜਰ ਸਨ।
ਇਹ ਵੀ ਪੜ੍ਹੋ: ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ
ਇਸ ਤੋਂ ਪਹਿਲਾਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੀ ਧਰਤੀ ਉਪਰ ਬੜੀ ਸ਼ਰਧਾਪੂਰਵਕ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਰੋਨਾ ਮਹਾਂਮਾਰੀ ਤੋਂ ਵੀ ਸੰਗਤਾਂ ਨੂੰ ਸੁਚੇਤ ਕੀਤਾ ਕਿ ਇਹ ਸਮਾਂ ਇਸ ਤੋਂ ਅਵੇਸਲੇ ਹੋਣ ਦਾ ਨਹੀਂ ਹੈ। ਸਗੋਂ ਪਹਿਲਾਂ ਤੋਂ ਵੱਧ ਚੌਕਸੀ ਵਰਤਣ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸ਼ੰਟੀ, ਗੁਰਦੁਆਰਾ ਦਮਦਮਾ ਸਾਹਿਬ ਠੱਠਾ ਤੋਂ ਫੌਜੀ ਕਸ਼ਮੀਰ ਸਿੰਘ, ਤੀਰਥ ਸਿੰਘ ਹੁੰਦਲ, ਅਮਰੀਕ ਸਿੰਘ ਸੰਧੂ, ਗੁਰਵਿੰਦਰ ਸਿੰਘ ਬੋਪਾਰਾਏ, ਸਤਨਾਮ ਸਿੰਘ ਸਾਧੀ, ਗੁਰਦੀਪ ਸਿੰਘ ਗੋਗਾ, ਦਇਆ ਸਿੰਘ ਸਣੇ ਹੋਰ ਸੇਵਾਦਾਰ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
NEXT STORY