ਜਲੰਧਰ(ਸੋਨੂੰ)— ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੁੱਧਵਾਰ ਨੂੰ ਜਲੰਧਰ 'ਚ ਵਿਸ਼ਾਲ ਨਗਰ ਕੀਰਤਨ ਜਲੰਧਰ ਦੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਸਮਾਪਤੀ ਵੱਖ-ਵੱਖ ਚੌਕਾਂ ਤੋਂ ਹੁੰਦੇ ਹੋਏ ਸ਼ਾਮ ਨੂੰ ਸੈਂਟਰਲ ਟਾਊਨ 'ਚ ਹੀ ਹੋਵੇਗੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਜਿੱਥੇ ਸ਼ਹਿਰ ਭਰ ਦੀਆਂ ਸਿੰਘ ਸਭਾ ਕਮੇਟੀਆਂ ਅਤੇ ਧਾਰਮਿਕ ਸੁਸਾਇਟੀਆਂ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ, ਉਥੇ ਹੀ ਸੰਗਤਾਂ ਨੇ ਵੀ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕਮੇਟੀ ਦੇ ਜਨਲਰ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਅਤੁੱਟ ਲੰਗਰ ਵੀ ਲਗਾਏ ਗਏ।
ਭੋਲੂਵਾਲਾ ਵੱਲੋਂ 11ਵੇਂ ਆਲ ਇੰਡੀਆ ਕ੍ਰਿਕਟ ਟੂਰਨਾਂਮੈਂਟ ਦਾ ਉਦਘਾਟਨ
NEXT STORY