ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਭਾਤ ਫੇਰੀਆਂ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ, ਉਥੇ ਹੀ ਗੁਰੂ ਘਰਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਉਣ ਤੋਂ ਇਲਾਵਾ ਮਨਮੋਹਕ ਦੀਪਮਾਲਾ ਕੀਤੀ ਗਈ ਹੈ।

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਸ਼ੋਪ ਪ੍ਰਾਪਤ ਇਤਿਹਾਸਿਕ ਸਥਾਨ ਗੁਰਦੁਆਰਾ ਸਾਹਿਬ ਮੂਨਕਾਂ, ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਮੂਨਕ ਖ਼ੁਰਦ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੂਨਕ ਖ਼ੁਰਦ , ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਿਜਲੀ ਘਰ ਚੌਂਕ ਟਾਂਡਾ, ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਦੀ ਪੱਤੀ ਪਿੰਡ ਕੰਧਾਲਾ ਜੱਟਾਂ ਤੋਂ ਇਲਾਵਾ ਬੇਟ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਗੁਰੂ ਘਰਾਂ ਨੂੰ ਸੁੰਦਰ ਤੇ ਮਨਮੋਹਕ ਤਰੀਕੇ ਨਾਲ ਸਜਾਉਣ ਤੋਂ ਇਲਾਵਾ ਗੁਰੂ ਘਰਾਂ ਵਿੱਚ ਸੁੰਦਰਦੀਪ ਮਾਲਾ ਕੀਤੀ ਗਈ ਹੈ ਜੋਕਿ ਰੂਹਾਨੀਅਤ ਦਾ ਨਜ਼ਾਰਾ ਪੇਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਸਾਬਕਾ ਨਾਇਬ ਤਹਿਲੀਸਲਦਾਰ ਖ਼ਿਲਾਫ਼ ਵੱਡੀ ਕਾਰਵਾਈ! ਫਸਣਗੇ ਕਈ ਅਧਿਕਾਰੀ, ਮਾਮਲਾ ਕਰੇਗਾ ਹੈਰਾਨ
ਪ੍ਰਕਾਸ਼ ਗੁਰਪੁਰਬ ਮੌਕੇ ਬਾਬਾ ਸੁਖਦੇਵ ਸਿੰਘ ਜੀ ਬੇਦੀ 16ਵੀਂ ਸੰਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ, ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡਾ, ਬਾਬਾ ਕੁਲਦੀਪ ਸਿੰਘ ਜੀ ਟਾਹਲੀ ਸਾਹਿਬ, ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ, ਬਾਬਾ ਹਰਚਰਨ ਸਿੰਘ ਜੀ ਖਾਲਸਾ ਰਮਦਾਸਪੁਰ, ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ ਜੀ ਖੁੱਡਾ, ਸੰਤ ਨਰੇਸ਼ ਗਿਰ ਜੀ ਨੰਗਲ ਖੁੰਗਾ, ਸੁਖਜੀਤ ਸਿੰਘ ਡੇਰਾ ਗੁਰੂ ਸਰ ਖੁੱਡਾ, ਜਸਪਾਲ ਸਿੰਘ ਜੀ ਓਡਰਾ, ਭਾਈ ਹਰਪ੍ਰੀਤ ਸਿੰਘ ਸੀਕਰੀ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜਿਲਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆ , ਭਾਜਪਾ ਆਗੂ ਜਵਾਹਰ ਖੁਰਾਣਾ ਸਮੂਹ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।


ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ
NEXT STORY