ਅੰਮ੍ਰਿਤਸਰ (ਦੀਪਕ/ ਸੁਮਿਤ)— ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ ਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ।
ਨਗਰ ਕੀਰਤਨ ’ਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇ. ਗਿਆਨੀ ਹਰਪ੍ਰੀਤ ਸਿੰਘ, ਜਥੇ. ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸ਼ਾਮਿਲ ਹੋਏ, ਉਥੇ ਹੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸਭਾ-ਸੋਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ 12 ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ 'ਤੇ ਸਜਾਇਆ ਗਿਆ। ਇਸ 10 ਕਿਲੋਮੀਟਰ ਦੇ ਕਰੀਬ ਰਸਤੇ 'ਤੇ ਸੰਗਤਾਂ ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਸਨ।
ਨਗਰ ਕੀਰਤਨ ਦੌਰਾਨ ਚੱਲ ਰਹੀਆਂ ਸੰਗਤਾਂ ’ਚ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸੁਖਵਰਸ਼ ਸਿੰਘ ਪੰਨੂ, ਮੰਗਵਿੰਦਰ ਸਿੰਘ ਖਾਪੜਖੇੜੀ, ਮਲਕੀਤ ਸਿੰਘ ਚੰਗਾਲ, ਖੁਸ਼ਵਿੰਦਰ ਸਿੰਘ ਭਾਟੀਆ, ਬਿਕਰਮਜੀਤ ਸਿੰਘ ਕੋਟਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਇਕਬਾਲ ਸਿੰਘ ਮੁੰਬਈ, ਭੁਪਿੰਦਰ ਸਿੰਘ ਮਿਨਹਾਸ, ਰਾਜਿੰਦਰ ਮੋਹਨ ਸਿੰਘ ਛੀਨਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਵਿਜੇ ਸਿੰਘ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ ਤੇ ਸਿਮਰਜੀਤ ਸਿੰਘ ਕੰਗ ਸਮੇਤ ਵੱਖ-ਵੱਖ ਸਭਾ-ਸੋਸਾਇਟੀਆਂ ਦੇ ਨੁਮਾਇੰਦੇ ਆਦਿ ਮੌਜੂਦ ਸਨ।
PRTC ਦਾ ਤੋਹਫਾ, 420 ਰੁਪਏ ’ਚ ਕਰੋ ਪੂਰੇ ਪੰਜਾਬ ਦਾ ਸਫਰ
NEXT STORY