ਅੰਮ੍ਰਿਤਸਰ( ਵੈੱਬ ਡੈਸਕ/ ਸਰਬਜੀਤ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰੂ ਨਗਰੀ ਅੰਮ੍ਰਿਤਸਰ 'ਚ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੱਢਿਆ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਰਾਣੀ ਵਾਲ ਸਿਟੀ ਦੇ ਬਾਰਾਂ ਦਰਵਾਜ਼ਿਆਂ ਰਾਹੀਂ ਪ੍ਰਕਰਮਾ ਕਰਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ।


ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਪਾਲਕੀ ਸਜਾਈ ਗਈ। ਪਾਲਕੀ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਪੂਰੀ ਸ਼ਰਦਾ ਭਾਵਨਾਂ 'ਚ ਨਜ਼ਰ ਆਇਆ। ਇਸ ਤੋਂ ਇਲਾਵਾ ਪਾਲਕੀ ਗੱਤਕਾ ਕਰਦੇ ਹੋਏ ਬੱਚੇ ਨਜ਼ਰ ਆਏ। ਲੋਕਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਫੁਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚ ਚੱਲ ਰਹੀਆਂ ਸੀ ਭੈਣ ਦੇ ਵਿਆਹ ਦੀਆਂ ਤਿਆਰੀਆਂ, ਨਿਊਜ਼ੀਲੈਂਡ ਤੋਂ ਆਈ ਭਰਾ ਦੀ ਮੌਤ ਦੀ ਖ਼ਬਰ
NEXT STORY