ਤਲਵੰਡੀ ਭਾਈ (ਗੁਲਾਟੀ) - ਸ੍ਰੀ ਗੁਰੂ ਰਵੀ ਦਾਸ ਜੀ ਦਾ 641ਵਾਂ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸ਼੍ਰੀ ਵਿਸ਼ਕਰਮਾ ਭਵਨ ਵਿਖੇ ਸਥਾਨਕ ਗੁਰੂ ਰਵੀ ਦਾਸ ਯੂਥ ਕਲੱਬ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ 'ਚ ਰਾਗੀ ਸਿੰਘਾਂ ਵੱਲੋਂ ਰਸਭਿੰਨੇ ਕੀਰਤਨ ਰਾਹੀ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਾਂਗਰਸੀਆਗੂ ਰੂਪ ਲਾਲ ਵੱਤਾ, ਕੌਸਲਰ ਮੱਖਣ ਸਿੰਘ, ਭੀਮ ਸਿੰਘ ਭਾਜਪਾ ਆਗੂ, ਕਿਰਨ ਸਿਤਾਰਾ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਆਦਿ ਮੋਜੂਦ ਸਨ।
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
NEXT STORY