ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ। ਮੁੱਖ ਮੰਤਰੀ ਵਲੋਂ ਜਾਰੀ ਸੰਦੇਸ਼ ਵਿਚ ਕਿਹਾ ਗਿਆ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿਚ ਵੀ ਪੂਰੀ ਤਰ੍ਹਾਂ ਸਾਰਥਕ ਹੈ, ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਣਾਉਣ ਦੀ ਲੋੜ ਹੈ। ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੱਤਾ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵੀ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
ਆਈ.ਜੀ ਉਮਰਾਨੰਗਲ ਦੀ ਗ੍ਰਿਫਤਾਰੀ 'ਤੇ ਬੋਲੇ ਖਹਿਰਾ (ਵੀਡੀਓ)
NEXT STORY