ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਲੜੀਵਾਰ ਸਮਾਗਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ 'ਤੇ ਸਮਾਗਮ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਜ਼ਮੀਨਾਂ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੈਬਨਿਟ ਦੀ ਲੱਗੀ ਮੋਹਰ
ਮੁੱਖ ਮੰਤਰੀ ਨੇ ਕਿਹਾ ਕਿ ਸਮਾਗਮਾਂ ਦੀ ਲੜੀ ਦਾ ਮੁੱਖ ਉਦੇਸ਼ ਲੋਕਾਂ ਨੂੰ 'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦੱਸੇ ਗਏ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੋਵੇਗਾ।
GST ਦਰਾਂ 'ਚ ਹੋਰ ਹੋ ਸਕਦੀ ਹੈ ਕਟੌਤੀ, PM ਮੋਦੀ ਨੇ ਦਿੱਤੇ ਇਹ ਸੰਕੇਤ
NEXT STORY