ਸ੍ਰੀ ਹਰਗੋਬਿੰਦਪੁਰ (ਰਮੇਸ਼) : ਕੋਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਪੰਜਾਬ ਪੁਲਸ ਦੇ ਮੁਲਾਜ਼ਮ ਦਿਨ-ਬ-ਦਿਨ ਕੋਰੋਨਾ ਦੀ ਲਪੇਟ ਵਿਚ ਆ ਰਹੇ ਹਨ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਟਾਂਡਾ ਦਾ ਪੰਜਾਬ ਪੁਲਸ ਦਾ ਇਕ ਏ. ਐੱਸ. ਆਈ., ਜੋ ਕਿ ਬਾਬਾ ਬਕਾਲਾ ਵਿਖੇ ਡਿਊਟੀ ਕਰ ਰਿਹਾ ਹੈ, ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਸੀ. ਐੱਚ. ਸੀ. ਭਾਮ ਦੇ ਹੈਲਥ ਇੰਸਪੈਕਟਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਬਾਬਾ ਬਕਾਲਾ ਵਿਖੇ ਟ੍ਰੈਫਿਕ ਪੁਲਸ 'ਚ ਕੰਮ ਕਰ ਰਹੇ ਹਨ। ਉਨ੍ਹਾਂ ਦੇ 11 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਸ ਪ੍ਰਾਈਵੇਟ ਹਸਪਤਾਲ ਵਿਚ ਉਕਤ ਏ. ਐੱਸ. ਆਈ. ਵੱਲੋਂ ਆਪਣਾ ਇਲਾਜ ਕਰਵਾਇਆ ਜਾ ਰਿਹਾ ਸੀ, ਉਸਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋਂ : 35 ਸਾਲਾਂ ਤੋਂ ਪਾਕਿ 'ਚ ਫਸੇ 'ਨਾਨਕ' ਨੂੰ ਸੀਨੇ ਲਾਉਣ ਲਈ ਤੜਫ਼ ਰਹੇ ਨੇ ਮਾਪੇ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8861 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1147, ਲੁਧਿਆਣਾ 'ਚ 1581, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1475, ਸੰਗਰੂਰ 'ਚ 672 ਕੇਸ, ਪਟਿਆਲਾ 'ਚ 749, ਮੋਹਾਲੀ 'ਚ 456, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 263, ਤਰਨਤਾਰਨ 221, ਹੁਸ਼ਿਆਰਪੁਰ 'ਚ 215, ਨਵਾਂਸ਼ਹਿਰ 'ਚ 251, ਮੁਕਤਸਰ 159, ਫਤਿਹਗੜ੍ਹ ਸਾਹਿਬ 'ਚ 178, ਰੋਪੜ 'ਚ 143, ਮੋਗਾ 'ਚ 153, ਫਰੀਦਕੋਟ 175, ਕਪੂਰਥਲਾ 142, ਫਿਰੋਜ਼ਪੁਰ 'ਚ 190, ਫਾਜ਼ਿਲਕਾ 114, ਬਠਿੰਡਾ 'ਚ 154, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6067 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2542 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 226 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਸਾਬਕਾ ਪੰਚ ਦੀ ਕਰਤੂਤ: 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਨਾਹ
ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, 22 ਨਵੇਂ ਮਾਮਲੇ ਆਏ ਸਾਹਮਣੇ
NEXT STORY