ਪਟਿਆਲਾ/ਰੱਖੜਾ (ਜ.ਬ.) : ਸ੍ਰੀ ਪ੍ਰਮੇਸ਼ਰ ਦੁਆਰ ਸ਼ੇਖੂਪੁਰ ਵਿਖੇ ਬੀਤੀ ਰਾਤ ਸਜਾਏ ਗਏ ਧਾਰਮਿਕ ਦੀਵਾਨ ’ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ’ਤੇ ਜਿਥੇ ਦੁੱਖ ਜ਼ਾਹਿਰ ਕੀਤਾ, ਉਥੇ ਹੀ ਲੋਕਾਂ ਨੂੰ ਜਜ਼ਬਾਤੀ ਹੋਣ ਤੋਂ ਬਚਣ ਲਈ ਕਿਹਾ ਕਿਉਂਕਿ ਚੋਣਾਂ ਨੇੜੇ ਆਉਣ ਸਮੇਂ ਬੇਅਦਬੀ ਦੀਆਂ ਘਟਨਾਵਾਂ ਜਾਂਚ ਦਾ ਵਿਸ਼ਾ ਹਨ। ਭਾਈ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਪਹਿਲਾਂ ਪੁਲਸ ਰਾਹੀਂ ਇਸ ਚਾਲ ਦੇ ਪਿੱਛੇ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣਾ ਬੇਹੱਦ ਜ਼ਰੂਰੀ ਸੀ ਪਰ ਹੁਣ ਇਸ ਵਿਅਕਤੀ ਦੀ ਮੌਤ ਨਾਲ ਉਹ ਰਾਜ਼ ਵੀ ਦਫ਼ਨ ਹੋ ਗਿਆ ਕੀ ਆਖਰ ਅਜਿਹੀਆਂ ਘਟਨਾਵਾਂ ਪਿੱਛੇ ਕਿਸਦਾ ਹੱਥ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹੱਕ ’ਚ ਨਿੱਤਰੇ ਸੁਖਪਾਲ ਖਹਿਰਾ, ਰਾਣਾ ਗੁਰਜੀਤ ’ਤੇ ਕੀਤਾ ਵੱਡਾ ਹਮਲਾ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਰਾ ਦੇਣ ਦੇ ਨਾਲ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਜਾਣ ਕਿਉਂਕਿ ਚੋਣਾਂ ਨੇੜੇ ਆਉਂਦਿਆਂ ਦੇਖ ਅਜਿਹੀਆਂ ਘਟਨਾਵਾਂ ਸਾਹਮਣੇ ਆਉਣਗੀਆਂ ਕਿਉਂਕਿ ਪਿਛਲੀਆਂ ਚੋਣਾਂ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ, ਜਿਸ ਪਿੱਛੇ ਸਿਆਸਤਦਾਨਾਂ ਨੇ ਆਪਣੀ ਸਿਆਸਤ ਚਮਕਾਉਣ ਤੋਂ ਸਿਵਾਏ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਜ਼ਮੀਰ ਦੀ ਆਵਾਜ਼ ਨੂੰ ਦੇਖ ਕੇ ਸਿਆਸਤਦਾਨਾਂ ਨੂੰ ਵੋਟ ਦੇਣੀ ਚਾਹੀਦੀ ਹੈ ਕਿਉਂਕਿ ਇਹ ਸਿਆਸਤਦਾਨ ਆਪਣੇ ਆਪ ਨੂੰ ਜਿਤਾਉਣ ਲਈ ਲੁੱਟੇ ਹੋਏ ਪੈਸਿਆਂ ’ਚੋਂ ਲੋਕਾਂ ਨੂੰ ਭਰਮਾਉਣ ਲਈ ਨਸ਼ਿਆਂ ਅਤੇ ਹੋਰ ਲਾਲਚ ਦੇ ਕੇ ਵੋਟਾਂ ਨੂੰ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਨ੍ਹਾਂ ਤੋਂ ਬੱਚਣਾ ਬੇਹਦ ਜ਼ਰੂਰੀ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਸੰਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਖ਼ੁਲਾਸਾ
ਭਾਈ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੀ ਸੂਬੇ ’ਚ ਬਰਗਾੜੀ ਵਰਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਦੇ ਦੋਸ਼ੀਆਂ ਨੂੰ ਹੁਣ ਤੱਕ ਕੋਈ ਵੀ ਸਜ਼ਾ ਨਹੀਂ ਮਿਲੀ। ਅੱਜ ਵੀ ਸਾਡੇ ਪੰਜਾਬ ਦੇ ਸਿਆਸਤਦਾਨ ਬਰਗਾੜੀ ਮੁੱਦੇ ’ਤੇ ਆਪਣੀ ਸਿਆਸਤ ਚਮਕਾਉਣ ਤੋਂ ਇਲਾਵਾ ਕੁੱਝ ਨਹੀਂ ਕਰ ਰਹੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ ਐੱਫ. ਆਈ.ਆਰ. ਦਰਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੰਘਣੀ ਧੁੰਦ ਦੌਰਾਨ ਭਾਰਤ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਮਹਿਲਾ ਕਾਂਸਟੇਬਲ ਨੇ ਕੀਤੀ ਫਾਇਰਿੰਗ
NEXT STORY