ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਵਾਪਰੀ ਘਟਨਾ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਮਨ ਬਹੁਤ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਸੱਚ ਸਾਹਮਣੇ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲੇ ’ਚ ਐੱਸ. ਆਈ. ਟੀ. ਗਠਿਤ, ਦੋ ਦਿਨਾਂ ਦਾ ਦਿੱਤਾ ਸਮਾਂ
ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਧਾਰਮਿਕ ਸਥਾਨਾਂ ਦਾ ਪੂਰਾ ਧਿਆਨ ਰੱਖਿਆ ਜਾਵੇ, ਹੋ ਸਕਦਾ ਹੈ ਕਿ ਚੋਣਾਂ ਕਰਕੇ ਗਲ਼ਤ ਏਜੰਸੀਆਂ ਮਾੜੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹੋਣ ਅਸੀਂ ਉਨ੍ਹਾਂ ਨੂੰ ਬੇਨਕਾਬ ਕਰਾਂਗੇ ਪਰ ਸੰਗਤ ਧਾਰਮਿਕ ਸਥਾਨਾਂ ਦਾ ਖੁਦ ਧਿਆਨ ਰੱਖੇ। ਚੰਨੀ ਨੇ ਕਿਹਾ ਕਿ ਉਹ ਅਪੀਲ ਕਰਦੇ ਹਨ ਕਿ ਜਨਤਾ ਆਪਸੀ ਸਦਭਾਵਨਾ ਅਤੇ ਪਿਆਰ ਬਣਾਈ ਰੱਖੇ। ਜੇਕਰ ਕੋਈ ਮਾੜੇ ਮਨਸੂਬੇ ਨਾਲ ਆਇਆ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਸੰਗਤ ਦੇ ਧਿਆਨ ਵਿਚ ਵੀ ਕੋਈ ਸ਼ੱਕੀ ਵਿਅਕਤੀ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਸੰਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਖ਼ੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਰਵਿੰਦ ਕੇਜਰੀਵਾਲ ਦੇ ਵੱਡੇ ਐਲਾਨ, ਚੰਡੀਗੜ੍ਹ ਵਾਸੀਆਂ ਨੂੰ ਦਿੱਤੀਆਂ 5 ਵੱਡੀਆਂ ਗਾਰੰਟੀਆਂ
NEXT STORY