ਅੰਮ੍ਰਿਤਸਰ (ਸੰਜੀਵ) : ਸ੍ਰੀ ਹਰਿਮੰਦਰ ਸਾਹਿਬ ਨੂੰ ਆਰ. ਡੀ. ਐੱਕਸ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਬਾਰੇ ਅਮਰੀਕੀ ਮਾਈਕ੍ਰੋਸਾਫਟ ਕੰਪਨੀ ਨੇ ਕਮਿਸ਼ਨਰੇਟ ਪੁਲਸ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਹੈ, ਹੁਣ ਪੁਲਸ ਪਿਛਲੇ ਤਿੰਨ ਦਿਨਾਂ ਤੋਂ ਮਿਲੀਆਂ ਧਮਕੀ ਭਰੀਆਂ ਈਮੇਲਾਂ ਦੇ ਤਾਮਿਲਨਾਡੂ ਕੁਨੈਕਸ਼ਨ ਦੀ ਜਾਂਚ ਵਿਚ ਰੁੱਝੀ ਹੋਈ ਹੈ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐੱਸ. ਜੀ. ਪੀ. ਸੀ. ਦੀ ਸ਼ਿਕਾਇਤ ’ਤੇ ਪੁਲਸ ਨੇ ਪਹਿਲੇ ਦਿਨ ਹੀ ਕੇਸ ਦਰਜ ਕਰ ਲਿਆ ਸੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਵਿਚ ਅਰਧ ਸੈਨਿਕ ਬਲਾਂ ਦੇ ਨਾਲ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਬਹੁਤ ਜਲਦੀ ਪੁਲਸ ਮੁਲਜ਼ਮਾਂ ਦਾ ਪਤਾ ਲਗਾ ਲਵੇਗੀ ਅਤੇ ਮਾਮਲਾ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ : ਕਹਿਰ ਓ ਰੱਬਾ : ਪਾਤੜਾਂ 'ਚ ਤਿੰਨ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ
ਈਮੇਲ ਦਾ ਤਾਮਿਲਨਾਡੂ ਕੁਨੈਕਸ਼ਨ ਲੱਭ ਰਹੀ ਕਮਿਸ਼ਨਰੇਟ ਪੁਲਸ
ਮਾਈਕ੍ਰੋਸਾਫਟ ਕੰਪਨੀ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਹੁਣ ਪੁਲਸ ਪਿਛਲੇ ਤਿੰਨ ਦਿਨਾਂ ਤੋਂ ਆ ਰਹੀਆਂ ਧਮਕੀ ਭਰੀਆਂ ਈਮੇਲਾਂ ਦੇ ਤਾਮਿਲਨਾਡੂ ਕੁਨੈਕਸ਼ਨ ਖੰਗਾਲ ਰਹੀ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਈਮੇਲ ਵਿਚ ਬਹੁਤ ਸਾਰੀਆਂ ਗੱਲਾਂ ਸਾਊਥ ਇੰਡੀਆ ਬਾਰੇ ਕੀਤੀਆਂ ਗਈਆਂ ਹਨ ਅਤੇ ਇਸ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਵੀ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਪੁਲਸ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਅਜਿਹੀਆਂ ਈਮੇਲ ਮਿਲਦੀਆਂ ਹਨ।
ਇਹ ਵੀ ਪੜ੍ਹੋ : ਵਿਆਹ ਤੋਂ ਕੁੱਝ ਦਿਨ ਬਾਅਦ ਹੀ ਉਜੜ ਗਈ ਦੁਨੀਆ, ਨਹੀਂ ਦੇਖ ਹੁੰਦੇ ਲਾਲ ਚੂੜੇ ਵਾਲੀ ਕੁੜੀ ਦੇ ਵੈਣ
ਜਲੰਧਰ ਤੋਂ ਪਹੁੰਚਿਆ ਬੰਬ ਨਿਰੋਧਕ ਦਸਤਾ
ਪੁਲਸ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿੱਥੇ ਡਾਗ ਸਕੁਐਡ ਅਤੇ ਅਰਧ ਸੈਨਿਕ ਬਲਾਂ ਦੇ ਨਾਲ-ਨਾਲ ਕਮਾਂਡੋ ਸਕੁਐਡ ਤਾਇਨਾਤ ਕੀਤੇ ਗਏ ਹਨ, ਉੱਥੇ ਜਲੰਧਰ ਤੋਂ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾ ਕੇ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਪੁਲਸ ਪੂਰੇ ਮਾਮਲੇ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ
ਸੁਰੱਖਿਆ ਏਜੰਸੀਆਂ ਦੇ ਨਾਲ ਸਾਈਬਰ ਸੈੱਲ ਵੀ ਕਰ ਰਿਹਾ ਜਾਂਚ
ਰਾਜ ਦੀਆਂ ਸੁਰੱਖਿਆ ਏਜੰਸੀਆਂ ਅਤੇ ਸਾਈਬਰ ਅਪਰਾਧ ਸੈੱਲ ਧਮਕੀ ਭਰੀਆਂ ਈਮੇਲਾਂ ਦੀ ਜਾਂਚ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਬਹੁਤ ਜਲਦੀ ਕਰ ਲਈ ਜਾਵੇਗੀ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਸ ਹਰ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ। ਇਹ ਡਰ ਦਾ ਮਾਹੌਲ ਪੈਦਾ ਕਰਨ ਲਈ ਕੀਤਾ ਗਿਆ ਹੈ ਪਰ ਪੁਲਸ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਲਈ ਮਾਣ ਵਾਲੀ ਗੱਲ, ਹਾਸਲ ਕੀਤਾ ਇਹ ਰਾਸ਼ਟਰੀ ਪੁਰਸਕਾਰ
NEXT STORY