ਅੰਮ੍ਰਿਤਸਰ : ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. ਦਾ ਗਠਨ ਕੀਤਾ ਹੈ। ਇਹ ਐੱਸ. ਆਈ. ਟੀ. ਡੀ. ਸੀ. ਪੀ. ਲਾਅ ਐਂਡ ਆਰਡਰ ਦੀ ਅਗਵਾਈ ਵਿਚ ਕੰਮ ਕਰੇਗੀ ਅਤੇ ਸਿੱਟ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਾਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਐੱਸ. ਆਈ. ਟੀ. ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਹ ਮੁਲਜ਼ਮ ਕੌਣ ਸੀ ਅਤੇ ਕਿੱਥੋਂ ਆਇਆ ਸੀ। ਇਸ ਦੇ ਨਾਲ ਹੀ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਦੇ ਅਫਸਰਾਂ ਨੂੰ ਸੂਬੇ ਦੇ ਸਾਰੇ ਧਾਰਮਿਕ ਸਥਾਨਾਂ ਦੀ ਸਖ਼ਤ ਸੁਰੱਖਿਆ ਕਰਨ ਦੇ ਵੀ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ ਐੱਫ. ਆਈ.ਆਰ. ਦਰਜ
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਸੀ ਕਿ ਮੁਲਜ਼ਮ ਸਵੇਰੇ 11 ਵਜੇ ਦੇ ਕਰੀਬ ਹੀ ਦਰਬਾਰ ਸਾਹਿਬ ਵਿਚ ਦਾਖ਼ਲ ਹੋ ਗਿਆ ਸੀ, ਲਗਭਗ 7 ਘੰਟੇ ਦੇ ਕਰੀਬ ਦਰਬਾਰ ਸਾਹਿਬ ਵਿਚ ਰਿਹਾ। ਘਟਨਾ ਦੀ ਸੀ. ਸੀ. ਟੀ. ਵੀ. ਦੇਖਣ ਤੋਂ ਬਾਅਦ ਸਾਫ ਪਤਾ ਲੱਗਦਾ ਹੈ ਕਿ ਮੁਲਜ਼ਮ ਬੇਅਦਬੀ ਦੀ ਮਨਸ਼ਾ ਨਾਲ ਹੀ ਆਇਆ ਸੀ। ਰੰਧਾਵਾ ਨੇ ਕਿਹਾ ਕਿ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼, ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਸਰਵੋਰ ਵਿਚ ਸੁੱਟਣਾ, ਇਸ ਦਰਮਿਆਨ ਕੱਲ੍ਹ ਸਵੇਰੇ ਡਰੋਨ ਦਾ ਫੜਿਆ ਜਾਣਾ ਅਤੇ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਘਟਨਾ ਵਾਪਰਨੀ ਕਿਤੇ ਨਾ ਕਿਤੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਸੰਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਖ਼ੁਲਾਸਾ
ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨਾਲ ਇੰਟੈਲੀਜੈਂਸ ਵਿੰਗ ਬਨਾਉਣ ਦੀ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ, ਜਿਸ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ 11 ਵਜੇ ਦੇ ਕਰੀਬ ਦਰਬਾਰ ਸਾਹਿਬ ਵਿਚ ਦਾਖਲ ਹੋਇਆ ਅਤੇ ਇੰਨਾ ਲੰਮਾ ਸਮਾਂ ਦਰਬਾਰ ਸਾਹਿਬ ’ਚ ਹੀ ਰਿਹਾ, ਪਹਿਲਾਂ ਉਸ ਨੇ ਸਾਰੇ ਹਾਲਾਤ ਦੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ : ਡੀ. ਜੀ. ਪੀ. ਦੀ ਬਦਲੀ ਤੋਂ ਬਾਅਦ 2 ਆਈ. ਪੀ. ਐੱਸ. ਅਤੇ 11 ਪੀ. ਪੀ. ਐੱਸ. ਅਫਸਰਾਂ ਦੀਆਂ ਬਦਲੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
15 ਡਿਗਰੀ ਪੰਹੁਚਿਆ ਦਿਨ ਦਾ ਪਾਰਾ, 20 ਤਾਰੀਖ ਤਕ ਸੰਘਣੀ ਧੁੰਦ ਪੈਣ ਦੇ ਆਸਾਰ
NEXT STORY