ਅੰਮ੍ਰਿਤਸਰ (ਸੁਮਿਤ ਖੰਨਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸਾਹਿਬਾਨ ਨੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਵਲੋਂ ਇਕ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਕੀਤੀ ਗਈ ਸੀ ਪਰ ਅਕਾਲ ਤਖਤ ਸਾਹਿਬ ਵਲੋਂ ਵੀ ਕੋਈ ਸੁਣਵਾਈ ਨਹੀਂ ਹੋਈ, ਜਿਸ ਤੋਂ ਬਾਅਦ ਹੁਣ ਹਜ਼ੂਰੀ ਰਾਗੀ ਸਾਹਿਬਾਨ ਨੇ ਮੀਡੀਆ ਸਾਹਮਣੇ ਆ ਕੇ ਆਪਣਾ ਵਿਰੋਧ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ
ਹਜ਼ੂਰੀ ਰਾਗੀਆਂ ਦਾ ਕਹਿਣਾ ਹੈ ਕਿ ਹੈੱਡ ਗ੍ਰੰਥੀ ਜਗਤਾਰ ਸਿੰਘ ਹਰ ਸਮੇਂ ਉਨ੍ਹਾਂ ਨਾਲ ਗਾਲੀ ਗਲੋਚ ਕਰਦੇ ਹਨ ਅਤੇ ਉਨ੍ਹਾਂ ਨਾਲ ਗ਼ਲਤ ਵਿਵਾਰ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗਾਲੀ-ਗਲੋਚ ਦੀ ਸ਼ਿਕਾਇਤ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਦੇ ਚੱਲਦੇ ਉਹ ਅੱਜ ਸੰਗਤ ਦੇ ਸਾਹਮਣੇ ਆਏ ਹਨ। ਹਜ਼ੂਰੀ ਰਾਗੀ ਸਾਹਿਬਾਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਆਉਣ ਵਾਲੇ ਸਮੇਂ 'ਚ ਪ੍ਰਦਰਸ਼ਨ ਵੀ ਕਰ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 30 ਸਾਲ ਤੋਂ ਕੀਰਤਨ ਕਰ ਰਹੇ ਹਜ਼ੂਰੀ ਰਾਗੀ ਸਾਹਿਬਾਨ ਦੀ ਸੁਣਵਾਈ ਨਾ ਹੋਣਾ ਵੀ ਆਪਣੇ ਆਪ 'ਚ ਗ਼ਲਤ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਕੈਬਨਿਟ 'ਤੇ ਕੋਰੋਨਾ ਦਾ ਸਾਇਆ, ਹੁਣ ਮਨਪ੍ਰੀਤ ਬਾਦਲ ਹੋਏ ਕੁਆਰੰਟਾਈਨ
25 ਕਰੋੜ ਦੀ ਠੱਗੀ ਮਾਰਨ ਵਾਲੇ ਰਣਜੀਤ ਸਿੰਘ ਦੇ ਘਰੋਂ ਪੁਲਸ ਨੇ ਦੋ ਸ਼ੱਕੀ ਬੈਗ ਕੀਤੇ ਬਰਾਮਦ
NEXT STORY