ਅੰਮ੍ਰਿਤਸਰ : ਆਰਟੀਫੀਸ਼ਲ ਇੰਟੈਲੀਜੈਂਸ (ਏ. ਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਲੁਧਿਆਣਾ : ਵੱਡੇ ਸ਼ੋਅਰੂਮ 'ਤੇ ਮੀਂਹ ਵਾਂਗ ਵਰ੍ਹਾਈਆਂ ਗੋਲੀਆਂ, ਦੋਵਾਂ ਹੱਥਾਂ ਨਾਲ ਫਾਇਰ ਕਰਦਾ ਰਿਹਾ ਸ਼ੂਟਰ
ਸਕੱਤਰ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਵਿਚਾਲੇ ਵੱਡੀ ਅਪਡੇਟ! ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀ ਸਿਹਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ, ਨਵੇਂ ਹੁਕਮ ਹੋਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਅੱਤਲ DIG ਭੁੱਲਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਮੰਗੀ ਜ਼ਮਾਨਤ
NEXT STORY