ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਵਾਸਤੇ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰਵਾਰ ਸੂਚਨਾ ਕੇਂਦਰ ਦੇ ਨਾਲ-ਨਾਲ ਇਕ ਸਹਾਇਤਾ ਕੇਂਦਰ ਵੀ ਖੋਲ੍ਹਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਸਹਾਇਤਾ ਕੇਂਦਰ 'ਚ ਦੇਸ਼-ਵਿਦੇਸ਼ ਤੋਂ ਆਏ ਯਾਤਰੀਆਂ ਨੂੰ ਸ੍ਰੀ ਦਰਬਾਰ ਸਾਹਿਬ, ਪਰਿਕਰਮਾ, ਰਿਹਾਇਸ਼ ਤੇ ਲੰਗਰ ਹਾਲ ਆਦਿ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜੇਕਰ ਤੁਹਾਡੇ ਘਰ ਵੀ ਨੌਕਰ ਹਨ ਤਾਂ ਹੋ ਜਾਓ ਸਾਵਧਾਨ! ਹੈਰਾਨ ਕਰ ਦੇਵੇਗੀ ਇਹ ਖ਼ਬਰ
ਇਸ ਦਾ ਆਰਜ਼ੀ ਟਰਾਇਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਹਾਇਤਾ ਕੇਂਦਰ ਦਾ ਉਦਘਾਟਨ 1 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ. ਐੱਸ. ਡੀ. ਸਤਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਭਰ ਤੋਂ ਹਰ ਰੋਜ਼ ਹਜਾਰਾਂ ਯਾਤਰੀ ਦਰਸ਼ਨ ਕਰਨ ਲਈ ਆਉਂਦੇ ਹਨ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT
ਵਿਦੇਸ਼ੀ ਸੰਗਤ ਅਤੇ ਦੇਸ਼ ਭਰ ਤੋਂ ਆਏ ਅਤਿ ਵਿਸ਼ੇਸ਼ ਵਿਅਕਤੀਆਂ ਨੂੰ ਜਾਣਕਾਰੀ ਦੇਣ ਲਈ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਪਹਿਲਾਂ ਤੋਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੋਂ ਆਈ ਸੰਗਤ ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਰੇ ਵਿਚ ਜਾਣਕਾਰੀ ਨਹੀਂ ਹੁੰਦੀ, ਉਨ੍ਹਾਂ ਨੂੰ ਇਸ ਸਹਾਇਤਾ ਕੇਂਦਰ ਤੋਂ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੇਵਾਵਾਂ ਦੇਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਰਜ਼ੀ ਐਨਕਾਊਂਟਰ ਮਾਮਲੇ 'ਚ CBI ਅਦਾਲਤ ਦਾ ਵੱਡਾ ਫ਼ੈਸਲਾ, 2 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਉਮਰ ਕੈਦ
NEXT STORY